Breaking News
Home / ਪੰਜਾਬ / ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਰਾਹਤ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਰਾਹਤ

ਗੈਰ ਜ਼ਮਾਨਤੀ ਵਾਰੰਟਾਂ ‘ਤੇ ਲਗਾਈ ਰੋਕ, ਪੰਜਾਬ ਸਰਕਾਰ ਕੋਲੋਂ 9 ਨਵੰਬਰ ਤੱਕ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਵਿਰੁੱਧ ਜਾਰੀ ਹੋਏ ਗ਼ੈਰ-ਜਮਾਨਤੀ ਵਰੰਟ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ 9 ਨਵੰਬਰ ਤੱਕ ਜਵਾਬ ਮੰਗਿਆ ਗਿਆ ਹੈ। ਹਾਈਕੋਰਟ ਇਸ ਮਾਮਲੇ ਬਾਰੇ ਫ਼ੈਸਲਾ 9 ਨਵੰਬਰ ਨੂੰ ਸੁਣਾਏਗੀ। ਚੇਤੇ ਰਹੇ ਕਿ ਹਾਈਕੋਰਟ ਨੇ ਫ਼ਾਜਿਲਕਾ ਅਦਾਲਤ ਦੀ ਕਾਰਵਾਈ ‘ਤੇ ਕਿਸੇ ਵੀ ਕਿਸਮ ਦੀ ਰੋਕ ਨਹੀਂ ਲਗਾਈ ਹੈ।
ਫ਼ਾਜਿਲਕਾ ਦੀ ਅਦਾਲਤ ਵੱਲੋਂ ਡਰੱਗ ਤਸਕਰੀ ਮਾਮਲੇ ਵਿਚ ਜਾਰੀ ਹੋਏ ਸੰਮਨਾਂ ਤੋਂ ਬਾਅਦ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧੀਆਂ ਹਨ, ਪਰ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਜਿਸਦੇ ਬਾਅਦ ਹੁਣ ਉਹ ਵਿਰੋਧੀਆਂ ਦੇ ਬਿਆਨਾਂ ਦਾ ਜਵਾਬ ਦੇ ਸਕਣਗੇ। ਪੰਜਾਬ ਦੀ ਸਿਆਸਤ ਵਿਚ ਇਹ ਮੁੱਦਾ ਹਾਲੇ ਤੱਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …