ਅਕਾਲੀ ਵਰਕਰ ਕੇਜਰੀਵਾਲ ਦੇ ਘਰ ਦਾ ਕਰ ਰਹੇ ਸਨ ਘਿਰਾਓ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਖੇ ਸੁਖਪਾਲ ਖਹਿਰਾ ਖਿਲਾਫ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਤੇ ਵਰਕਰਾਂ ‘ਤੇ ਪੁਲਿਸ ਨੇ ਪਾਣੀ ਦੀਆਂ ਬੁਛਾਰਾਂ ਛੱਡੀਆਂ । ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਅਦਾਲਤ ਵੱਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਅਕਾਲੀ ਵਿਧਾਇਕ ਇਥੇ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੋਂ ਬਾਅਦ ਉਹ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕਰਨ ਲਈ ਵਧੇ, ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਅਕਾਲੀ ਵਰਕਰ ਨਾ ਰੁਕੇ ਤਾਂ ਪੁਲਿਸ ਨੇ ਉਨ੍ਹਾਂ ‘ਤੇ ਪਾਣੀਆਂ ਦੀਆਂ ਬੁਛਾਰਾਂ ਛੱਡ ਦਿੱਤੀਆਂ। ਖਹਿਰਾ ਮਾਮਲੇ ‘ਤੇ ਅਰਵਿੰਦ ਕੇਜਰੀਵਾਲ ਦੀ ਚੁੱਪੀ ‘ਤੇ ਅਕਾਲੀ ਵਿਧਾਇਕਾਂ ਨੇ ਸਵਾਲ ਖੜ੍ਹੇ ਕੀਤੇ ਹਨ ਅਤੇ ਨਾਲ ਹੀ ਖਹਿਰਾ ਨੂੰ ਪਾਰਟੀ ਵਿਚੋਂ ਬਰਖਾਸਤ ਕਰਨ ਦੀ ਮੰਗ ਕੀਤੀ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …