ਡੇਰਾ ਪ੍ਰੇਮੀਆਂ ਨੇ ਜ਼ਿਆਦਾਤਰ ਪੱਤਰਕਾਰਾਂ ਨੂੰ ਹੀ ਬਣਾਇਆ ਸੀ ਨਿਸ਼ਾਨਾ
ਪੰਚਕੂਲਾ/ਬਿਊਰੋ ਨਿਊਜ਼
ਡੇਰਾ ਮੁਖੀ ਰਾਮ ਰਹੀਮ ਨੂੰ ਸੀਬੀਆਈ ਅਦਾਲਤ ਵਲੋਂ 25 ਅਗਸਤ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੱਤਰਕਾਰਾਂ ਉੱਤੇ ਹੋਏ ਹਮਲੇ ਨੂੰ ਲੈ ਕੇ ਚੰਡੀਗੜ੍ਹ ਪ੍ਰੈੱਸ ਕਲੱਬ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਦੇ ਹੋਏ ਜਲਦ ਮੁਆਵਜ਼ੇ ਦੀ ਮੰਗ ਕੀਤੀ ਹੈ ।
ਜਾਣਕਾਰੀ ਮੁਤਾਬਕ 25 ਅਗਸਤ ਨੂੰ ਹੋਏ ਦੰਗੇ ਦੌਰਾਨ ਮੀਡੀਆ ਨਾਲ ਸੰਬੰਧਿਤ ਪੱਤਰਕਾਰਾਂ ਦੇ ਵਾਹਨਾਂ ਨੂੰ ਡੇਰਾ ਪ੍ਰੇਮੀਆਂ ਨੇ ਅੱਗ ਦੇ ਹਵਾਲੇ ਕਰ ਦਿੱਤਾ ਸੀ, ਜਿਸ ਨਾਲ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਸੀ। ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਨੇ ਹਾਈਕੋਰਟ ਵਿੱਚ ਅਰਜ਼ੀ ਦਿੱਤੀ ਹੈ ਕਿ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਆਵਜ਼ਾ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ 25 ਅਗਸਤ ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਵਿੱਚ ਕਈ ਚੈਨਲਾਂ ਦੀਆਂ ਓਬੀ ਵੈਨਾਂ ਸਮੇਤ ਕਈ ਮੀਡੀਆ ਕਰਮੀਆਂ ਦੇ ਨਿੱਜੀ ਵਾਹਨ ਅਤੇ ਕੈਮਰਿਆਂ ਨੂੰ ਵੀ ਨੁਕਸਾਨ ਪੁੱਜਿਆ ਸੀ। ਡੇਰਾ ਪ੍ਰੇਮੀਆਂ ਨੇ ਸਭ ਤੋਂ ਜ਼ਿਆਦਾ ਪੱਤਰਕਾਰਾਂ ਨੂੰ ਹੀ ਆਪਣੇ ਨਿਸ਼ਾਨੇ ਉੱਤੇ ਲਿਆ ਸੀ।
Home / ਭਾਰਤ / ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਚਕੂਲਾ ਹਿੰਸਾ ‘ਚ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਹਾਈਕੋਰਟ ‘ਚ ਦਾਇਰ ਕੀਤੀ ਅਰਜ਼ੀ
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …