ਉਘੇ ਵਕੀਲ ਨਵਕਿਰਨ ਸਿੰਘ ਨੇ ਦਾਇਰ ਕੀਤੀ ਅਰਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਮਨੁੱਖੀ ਅਧਿਕਾਰ ਸੰਸਥਾ ‘ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ’ ਵੱਲੋਂ ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।ઠਉੱਘੇ ਵਕੀਲ ਨਵਕਿਰਨ ਸਿੰਘ ਵੱਲੋਂ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਡਰੱਗ ਮਾਮਲੇ ਦੇ ਦੋਸ਼ੀ ਜਗਜੀਤ ਸਿੰਘ ਚਹਿਲ ਤੇ ਹੋਰਨਾਂ ਵੱਲੋਂ ਈ.ਡੀ ਦੇ ਸਾਹਮਣੇ ਦਿੱਤੇ ਬਿਆਨਾਂ ਦੇ ਅਧਾਰ ‘ਤੇ ਮਜੀਠੀਆ ਤੋਂ ਪੁੱਛਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਹਾਈਕੋਰਟ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ ਨੂੰ ਮਜੀਠੀਆ ਤੋਂ ਪੁੱਛਗਿੱਛ ਕਰਨ ਦੇ ਨਿਰਦੇਸ਼ ਦੇਵੇ ।ઠ

