10 ਵਿਅਕਤੀਆਂ ਦੀ ਮੌਤ, 22 ਜ਼ਖ਼ਮੀ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ‘ਚ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਵਿਅਕਤੀ ਜ਼ਖ਼ਮੀ ਹੋ ਗਏ ਹਨ। ਹਾਦਸੇ ਦੌਰਾਨ ਮਰਨ ਵਾਲਿਆਂ ਵਿਚ ਜ਼ਿਆਦਾਤਰ ਸਰਕਾਰੀ ਮੁਲਾਜ਼ਮ ਸਨ, ਜੋ ਆਪੋ ਆਪਣੀਆਂ ਡਿਊਟੀਆਂ ‘ਤੇ ਜਾ ਰਹੇ ਸਨ। ਫਿਰੋਜ਼ਪੁਰ ਵਲੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬਸ ਸੰਘਣੀ ਧੁੰਦ ਕਾਰਨ ਸਾਹਮਣੇ ਤੋਂ ਆ ਰਹੇ ਟਰਾਲੇ ਟਕਰਾਅ ਗਈ। ਟੱਕਰ ਏਨੀ ਭਿਆਨਕ ਸੀ ਟਰਾਲੇ ਦਾ ਅਗਲਾ ਹਿੱਸਾ ਬੱਸ ਦੇ ਅੰਦਰ ਤੱਕ ਚਲਾ ਗਿਆ। ਬਸ ਡਰਾਈਵਰ ਅਤੇ ਟਰਾਲਾ ਡਰਾਈਵਰ ਦੀ ਵੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ਅਤੇ ਜ਼ਖ਼ਮੀਆਂ ਦਾ ਇਲਾਜ ਮੁਫਤ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਪੰਜਾਬ ਵਿਚ ਲਗਾਤਾਰ ਧੁੰਦ ਪੈ ਰਹੀ ਹੈ, ਜੋ ਹਾਦਸਿਆਂ ਦਾ ਕਾਰਨ ਬਣ ਰਹੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …