ਪਾਸਪੋਰਟ ਵਿਭਾਗ ਨੇ ਅੱਧੇ ਘੰਟੇ ਦੇ ਅੰਦਰ ਹੀ ਡੇਰਾ ਮੁਖੀ ਨੂੰ ਜਾਰੀ ਕੀਤਾ ਸੀ ਪਾਸਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਕੇਸ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਲੈ ਕੇ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਇਕ ਹੋਰ ਖੁਲਾਸਾ ਹੋਇਆ ਹੈ ਕਿ ਪਾਸਪੋਰਟ ਵਿਭਾਗ ਨੇ ਨਿਯਮਾਂ ਨੂੰ ਇਕ ਪਾਸੇ ਰੱਖ ਕੇ ਅੰਬਾਲਾ ਵਿਚ ਸਿਰਫ ਅੱਧੇ ਘੰਟੇ ਅੰਦਰ ਰਾਮ ਰਹੀਮ ਨੂੰ ਨਵਾਂ ਪਾਸਪੋਰਟ ਜਾਰੀ ਕਰ ਦਿੱਤਾ ਸੀ। ਰਾਮ ਰਹੀਮ ਨੇ 2015 ਵਿਚ ਟੋਪੀ ਪਾ ਕੇ ਪਾਸਪੋਰਟ ਲਈ ਫੋਟੋ ਖਿਚਵਾਈ ਸੀ, ਵਿਦੇਸ਼ ਮੰਤਰਾਲਾ ਇਸ ਦੀ ਜਾਂਚ ਕਰ ਰਿਹਾ ਹੈ। ਨਿਯਮਾਂ ਅਨੁਸਾਰ ਬਿਨੈਕਾਰ ਪਾਸਪੋਰਟ ਲਈ ਵਰਤੋਂ ਕੀਤੀ ਜਾਣ ਵਾਲੀ ਫੋਟੋ ਵਿਚ ਟੋਪੀ ਪਾ ਕੇ ਫੋਟੋ ਨਹੀਂ ਖਿਚਵਾ ਸਕਦਾ। ਰਾਮ ਰਹੀਮ ਦੇ ਖਿਲਾਫ ਪਾਸਪੋਰਟ ਐਕਟ ਦੇ ਤਹਿਤ ਕੇਸ ਦਰਜ ਹੋ ਸਕਦਾ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …