ਨੋਟਬੰਦੀ ਦੇ ਤੁਗਲਕੀ ਫੈਸਲੇ ਨਾਲ ਦੇਸ਼ ਨੂੰ ਕੋਈ ਫਾਇਦਾ ਨਹੀਂ ਹੋਇਆ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਨੋਟਬੰਦੀ ਦੇ ਇੱਕ ਸਾਲ ਪੂਰਾ ਹੋਣ ‘ਤੇ ਅੱਜ ਇਸ ਨੂੰ ‘ਧੋਖਾ ਦਿਵਸ’ ਵਜੋਂ ਮਨਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਜੰਮ ਕੇ ਆਲੋਚਨਾ ਕੀਤੀ। ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੱਸਣ ਕਿ ਦੇਸ਼ ਦੇ ਲੋਕ ਉਨ੍ਹਾਂ ਨੂੰ ਕਿਸ ਚੌਕ ਚੁਰਾਹੇ ਉੱਪਰ ਖੜ੍ਹਾ ਕਰਨ, ਕਿਉਂਕਿ ਨੋਟਬੰਦੀ ਦੇ ਤੁਗ਼ਲਕੀ ਫ਼ੈਸਲੇ ਨਾਲ ਦੇਸ਼ ਨੂੰ ਕੋਈ ਫਾਇਦਾ ਨਹੀਂ ਹੋਇਆ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨੋਟਬੰਦੀ ਦਾ ਖੇਤੀ ਸੈਕਟਰ ਉੱਤੇ ਘਾਤਕ ਅਸਰ ਪਿਆ ਹੈ ਕਿਉਂਕਿ ਖੇਤੀ ਖੇਤਰ ਵਿਚ ਕਿਸਾਨ ਜ਼ਿਆਦਾਤਰ ਨਕਦ ਲੈਣ ਦੇਣ ‘ਤੇ ਨਿਰਭਰ ਹੁੰਦਾ ਹੈ। ਇਸੇ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਹਿਲਾਂ ਹੀ ਬੇਰੁਜ਼ਗਾਰੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਪ੍ਰਾਈਵੇਟ ਨੌਕਰੀਆਂ ਤੋਂ ਵੀ ਵਾਂਝੇ ਹੋਣਾ ਪਿਆ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …