2.3 C
Toronto
Wednesday, January 7, 2026
spot_img
Homeਪੰਜਾਬਸਿੱਖ ਜਥੇਬੰਦੀਆਂ ਤੇ ਸੰਤ ਢੱਡਰੀਆਂ ਵਾਲੇ ਮੁੜ ਆਹਮੋ-ਸਾਹਮਣੇ

ਸਿੱਖ ਜਥੇਬੰਦੀਆਂ ਤੇ ਸੰਤ ਢੱਡਰੀਆਂ ਵਾਲੇ ਮੁੜ ਆਹਮੋ-ਸਾਹਮਣੇ

ਸਿੱਖ ਜਥੇਬੰਦੀਆਂ ਦਾ ਕਹਿਣਾ, ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਲਗਾਈ ਜਾਵੇ
ਅੰਮ੍ਰਤਸਰ/ਬਿਊਰੋ ਨਿਊਜ਼
ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਿਚਾਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਟਕਸਾਲ ਦੀ ਅਗਵਾਈ ਵਿਚ ਕੁੱਝ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਸੰਤ ਢੱਡਰੀਆਂ ਵਾਲਿਆਂ ਦੇ ਸਮਾਗਮਾਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਦਮਦਮੀ ਟਕਸਾਲ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸਿੱਖ ਸਿਧਾਂਤਾਂ ਨੂੰ ਢਾਹ ਲਗਾਈ ਗਈ ਹੈ, ਸੋ ਉਹ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਅਤੇ ਸਮੁੱਚੀ ਕੌਮ ਤੋਂ ਮੁਆਫ਼ੀ ਮੰਗਣ। ਵਫਦ ਨੇ ਅਲਟੀਮੇਟਮ ਦਿੱਤਾ ਕਿ ਜੇਕਰ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਮੁਆਫ਼ੀ ਨਾ ਮੰਗੀ ਤਾਂ ਅੰਮ੍ਰਿਤਸਰ ਵਿਖੇ ਉਨ੍ਹਾਂ ਦਾ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ।

RELATED ARTICLES
POPULAR POSTS