Breaking News
Home / ਪੰਜਾਬ / ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਦਾ ਮਾਮਲਾ ਉਲਝਿਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਦਾ ਮਾਮਲਾ ਉਲਝਿਆ

13 ਨਵੰਬਰ ਨੂੰ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਵੇਗਾ ਵਿਚਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਆ ਰਿਹਾ ਹੈ, ਵੱਡੇ ਸਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਅਤੇ ਛੋਟੇ ਸਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 27 ਦਸੰਬਰ ਨੂੰ ਆ ਰਿਹਾ ਹੈ।
ਇਸ ਹਫ਼ਤੇ ਨੂੰ ਸਿੱਖ ਕੌਮ ਸੋਗ ਵਜੋਂ ਮਨਾਉਦੀ ਹੈ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪਰ ਹੁਣ ਦੋਵੇਂ ਸਮਾਗਮ ਇੱਕੋ ਸਮੇਂ ਮਨਾਉਣ ਨਾਲ ਸਮੱਸਿਆ ਪੈਦਾ ਹੋ ਸਕਦੀ ਹੈ। ਸ਼੍ਰੋਮਣੀ ਕਮੇਟੀ ਦਾ ਵਿਚਾਰ ਹੈ ਕਿ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਜਾਵੇ। ਇਹ ਪ੍ਰਸਤਾਵ ਪੰਜ ਸਿੰਘ ਸਹਿਬਾਨਾਂ ਨੂੰ ਭੇਜਿਆ ਗਿਆ ਹੈ ਜਿਸ ਬਾਰੇ ਪੰਜ ਸਿੰਘ ਸਹਿਬਾਨਾਂ ਵੱਲੋਂ 13 ਨਵੰਬਰ ਨੂੰ ਵਿਚਾਰ ਕਰਨ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ।
ਉਧਰ ਦੂਜੇ ਪਾਸੇ ਗਿਆਨੀ ਇਕਬਾਲ ਸਿੰਘ ਵੱਲੋਂ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿੱਖ ਸਿਧਾਂਤ ਨਾਲ ਜੁੜੇ ਮੁੱਦੇ ਨਾ ਛੇੜਨ ਦੀ ਸਲਾਹ ਵੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ 25 ਦਸੰਬਰ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …