Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕੈਪਟਨ ਅਮਰਿੰਦਰ ਨੇ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਸਮੱਸਿਆ ਦਾ ਨਿਪਟਾਰਾ ਕਰਨ ਦੀ ਕੀਤੀ ਅਪੀਲ
ਕੇਜਰੀਵਾਲ ਦਾ ਫੋਨ ਨਹੀਂ ਚੁੱਕ ਰਹੇ ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਪਰਾਲੀ ਸਾੜਨ ਕਾਰਨ ਵਧਦੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਮੁੱਖ ਮੰਤਰੀਆਂ ਦੀ ਮੀਟਿੰਗ ਸੱਦਣ ਤਾਂ ਜੋ ਇਸ ਸਮੱਸਿਆ ਦਾ ਛੇਤੀ ਹੱਲ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਉਚਿਤ ਪ੍ਰਬੰਧਾਂ ਲਈ ਮੁਆਵਜ਼ਾ ਦਿੱਤਾ ਜਾਵੇ ਜੋ ਉਹ ਪਰਾਲੀ ਨਾਲ ਸਾੜਨ। ਕੈਪਟਨ ਨੇ ਖੁਦ ਪ੍ਰਧਾਨ ਮੰਤਰੀ ਨੂੰ ਇਸ ਸਮੱਸਿਆ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ। ਚੇਤੇ ਰਹੇ ਕਿ ਪਰਾਲੀ ਸਾੜਨ ਦੇ ਕਾਰਨ ਫੈਲੀ ਧੁੰਦ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵੀ ਕੀਤੀਆਂ ਹਨ।
ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਵਲੋਂ ਪ੍ਰਦੂਸ਼ਣ ਮਾਮਲੇ ‘ਤੇ ਕੈਪਟਨ ਅਮਰਿੰਦਰ ਨੂੰ ਵਾਰ-ਵਾਰ ਫੋਨ ਕੀਤਾ ਜਾ ਰਿਹਾ ਹੈ, ਪਰ ਕੈਪਟਨ ਨੇ ਅਰਵਿੰਦ ਕੇਜਰੀਵਾਲ ਦਾ ਫੋਨ ਨਹੀਂ ਚੁੱਕਿਆ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਕਰ ਰਹੇ ਹਨ।

 

Check Also

ਚੰਡੀਗੜ੍ਹ ਪੁਲਿਸ ਦੀ ਨਵੀਂ ਮੁਹਿੰਮ – ਪਿਛਲੀ ਸੀਟ ’ਤੇ ਬੈਠਣ ਵਾਲਿਆਂ ਲਈ ਵੀ ਸੀਟ ਬੈਲਟ ਕੀਤੀ ਲਾਜ਼ਮੀ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸ਼ਹਿਰ ਵਿਚ ਹੁਣ ਕਾਰ ਜਾਂ ਹੋਰ ਗੱਡੀ ਵਿਚ ਪਿਛਲੀਆਂ ਸੀਟਾਂ ’ਤੇ ਬੈਠਣ …