17.5 C
Toronto
Sunday, October 5, 2025
spot_img
Homeਪੰਜਾਬਹਿਮਾਚਲ ਪ੍ਰਦੇਸ਼ 'ਚ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ

ਹਿਮਾਚਲ ਪ੍ਰਦੇਸ਼ ‘ਚ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ

74 ਫੀਸਦੀ ਪਈਆਂ ਵੋਟਾਂ, ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿਚ ਅੱਜ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਮੁਕੰਮਲ ਹੋ ਗਿਆ। ਹਿਮਾਚਲ ਵਿਚ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਈਆਂ ਹਨ। ਲੋਕਾਂ ਵਿਚ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਿਆ ਗਿਆ ਅਤੇ 74 ਫੀਸਦੀ ਤੋਂ ਵੱਧ ਪੋਲਿੰਗ ਹੋਈ ਹੈ। ਇਨ੍ਹਾਂ ਵੋਟਾਂ ਦੇ ਨਤੀਜੇ 18 ਦਸੰਬਰ ਨੂੰ ਐਲਾਨੇ ਜਾਣੇ ਹਨ। ਹਿਮਾਚਲ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੀ ਹੈ। ਮੌਜੂਦਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ 60 ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਦੂਜੇ ਪਾਸੇ ਭਾਜਪਾ ਵਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਨੇ ਹਿਮਾਚਲ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਚੇਤੇ ਰਹੇ ਕਿ ਵੀਰਭੱਦਰ ਸਿੰਘ 6 ਵਾਰ ਮੁੱਖ ਮੰਤਰੀ ਬਣੇ ਹਨ ਅਤੇ ਜੇ ਹੁਣ 7ਵੀਂ ਵਾਰ ਵੀ ਮੁੱਖ ਮੰਤਰੀ ਬਣਦੇ ਹਨ ਤਾਂ ਇਹ ਵੀ ਇਤਿਹਾਸਕ ਪਲ ਹੋਣਗੇ।

 

RELATED ARTICLES
POPULAR POSTS