Breaking News
Home / ਜੀ.ਟੀ.ਏ. ਨਿਊਜ਼ / ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਵੱਡੀ ਰਾਹਤ

ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਵੱਡੀ ਰਾਹਤ

ਕਿਰਪਾਨ ਪਹਿਨ ਕੇ ਹੁਣ ਹੋਵੇਗਾ ਜਹਾਜ਼ ਸਫ਼ਰ
ਕੈਲਗਰੀ/ਬਿਊਰੋ ਨਿਊਜ਼
ਕੈਨੇਡਾ ਦੇ ਸਿੱਖਾਂ ਨੂੰ ਟਰਾਂਸਪੋਰਟ ਵਿਭਾਗ ਨੇ ਵੱਡੀ ਰਾਹਤ ਦਿੱਤੀ ਹੈ। ਟਰਾਂਸਪੋਰਟ ਵਿਭਾਗ ਕੈਨੇਡਾ ਨੇ ਅੰਮ੍ਰਿਤਧਾਰੀ ਸਿੱਖਾਂ ਨੂੰ ਛੋਟੀ ਕਿਰਪਾਨ ਪਹਿਨ ਕੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਸਿੱਖ ਕੈਨੇਡਾ ਦੀਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਵਿੱਚ ਛੋਟੀ ਕਿਰਪਾਨ ਨਾਲ ਸਫ਼ਰ ਕਰ ਸਕਣਗੇ। ਸਿੱਖ ਸੰਗਠਨ ਵੱਲੋਂ ਇਸ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਵੱਲੋਂ ਸਿੱਖਾਂ ਨੂੰ ਛੋਟੀ ਕਿਰਪਾਨ ਪਹਿਨ ਕੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇਣ ਸਬੰਧੀ ਟਰਾਂਸਪੋਰਟ ਵਿਭਾਗ ਕੈਨੇਡਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਟਰਾਂਸਪੋਰਟ ਵਿਭਾਗ ਕੈਨੇਡਾ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ। ਨਵੇਂ ਨਿਯਮਾਂ ਵਿਚ ਕਿਹਾ ਗਿਆ ਹੈ ਕਿ ਸਿੱਖ ਹੁਣ 6 ਸੈਂਟੀਮੀਟਰ ਜਾਂ ਉਸ ਤੋਂ ਛੋਟੀ ਕਿਰਪਾਨ ਉਡਾਣ ਦੌਰਾਨ ਲਿਜਾ ਸਕਣਗੇ। ਇਹ ਨਿਯਮ ਘਰੇਲੂ ਤੇ ਕੌਮਾਂਤਰੀ ਦੋਵਾਂ ਉਡਾਣਾਂ ‘ਤੇ ਲਾਗੂ ਹੋਵੇਗਾ। ਅਮਰੀਕਾ ਜਾਣ ਵਾਲੀ ਕਿਸੇ ਉਡਾਣ ‘ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਟਰਾਂਸਪੋਰਟ ਵਿਭਾਗ ਕੈਨੇਡਾ ਵੱਲੋਂ ਸਿੱਖਾਂ ਨੂੰ ਛੋਟੀ ਕਿਰਪਾਨ ਪਹਿਨ ਕੇ ਸਫ਼ਰ ਕਰਨ ਦਾ ਫ਼ੈਸਲਾ 27 ਨਵੰਬਰ, 2017 ਤੋਂ ਲਾਗੂ ਹੋਵੇਗਾ।

Check Also

ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਸੋਨਾ ਵੇਚ ਕੇ ਕਮਾਏ ਮੁਨਾਫੇ ਨੂੰ ਵੀ ਕੀਤਾ ਗਿਆ ਜ਼ਬਤ ਟੋਰਾਂਟੋ/ਬਿਊਰੋ ਨਿਊਜ਼ : ਇੱਕ ਸਾਲ …