ਬਰੈਂਪਟਨ/ਬਿਊਰੋ ਨਿਊਜ਼ : ਸਿੱਖ ਧਰਮ ਦੇ ਬਾਨੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਰਾਮਗੜ੍ਹੀਆ ਕਮਿਊਨਿਟੀ ਭਵਨ 7956 ਟੋਰਬ੍ਰਮ ਰੋਡ #9ਬੀ ਬਰੈਂਪਟਨ ਵਿਖੇ ਬਹੁਤ ਹੀ ਸ਼ਰਧਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼ਾਮ ਦੇ 5 ਵਜੇ ਤੋਂ ਲੈ ਕੇ ਰਾਤ ਦੇ 9:30 ਵਜੇ ਤੱਕ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਰਹਿਨਮਾਈ ਹੇਠ ਹੋਇਆ, ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ‘ਤੇ ਅਮਲ ਕਰਨ ਦਾ ਵੀ ਪ੍ਰਣ ਕੀਤਾ। ਪੰਥ ਪ੍ਰਸਿੱਧ ਰਾਗੀ ਜਿਥੇ ਭਾਈ ਮਨਜਿੰਦਰ ਸਿੰਘ ਉੱਭੀ ਅਤੇ ਭਾਈ ਬਲਜਿੰਦਰ ਸਿੰਘ ਜੀ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਗੁਰਬਾਣੀ ਦਾ ਰਸਭਿਨਾ ਕੀਰਤਨ ਕੀਤਾ ਗਿਆ, ਜਿਸ ਨੂੰ ਸੰਗਤਾਂ ਨੇ ਬਹੁਤ ਹੀ ਸ਼ਾਂਤੀ ਨਾਲ ਬੈਠ ਕੇ ਸਰਵਣ ਕੀਤਾ। ਭਾਰਤ ਤੋਂ ਆਏ ਪ੍ਰੀਤ ਖੁਰਾਲ ਨੇ ਵੀ ਸ਼ਬਦ ਗਾ ਕੇ ਆਪਣੀ ਹਾਜ਼ਰੀ ਲਗਵਾਈ। ਪ੍ਰਸਿੱਧ ਲੋਕ ਗਾਇਕਾ ਰੁਪਿੰਦਰ ਰਿੰਪੀ ਨੇ ਧਾਰਮਿਕ ਗੀਤ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਗਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ઠਰਣਜੀਤ ਸਿੰਘ ਲਾਲ ਨੇ ਵੀ ਧਾਰਮਿਕ ਗੀਤ ਨਾਲ ਆਪਣੀ ਹਾਜ਼ਰੀ ਲਗਵਾਈ। ઠਬੀਬੀ ਰਮਨਿੰਦਰ ਕੌਰ ਨੇ ਗੁਰਬਾਣੀ ਦਾ ਰਾਸਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਉਚੇਚੇ ਤੌਰ ‘ਤੇ ਸ੍ਰੀ ਦਿਨੇਸ਼ ਭਾਟੀਆ ਕੌਂਸਲੇਟ ਜਨਰਲ ਭਾਰਤ ਸਰਕਾਰ ਪਹੁੰਚੇ ਹੋਏ ਸਨ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦਫਤਰ ਦੇ ਚਾਰ ਸੀਨੀਅਰ ਅਫਸਰਾਂ ਨੇ ਵੀ ਹਾਜ਼ਰੀ ਲਵਾਈ । ਉਨ੍ਹਾਂ ਨੇ ਸਾਰੀ ਲੁਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਰਾਮਗੜ੍ਹੀਆ ਫਾਊਂਡੇਸ਼ਨ ਨੂੰ ਹਰ ਸਮੇਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵਲੋਂ ਦਿਨੇਸ਼ ਭਾਟੀਆ ਅਤੇ ਉਨ੍ਹਾਂ ਨਾਲ ਆਏ ਸਟਾਫ ਦੇ ਅਫਸਰਾਂ ਦਾ ਮੋਮੈਂਟੋ ਦੇ ਕੇ ਸਨਮਾਨ ਕੀਤਾ ਗਿਆ। ਬਰੈਂਪਟਨ ਦੇ ਐਮ. ਪੀ ઠ ਰਮੇਸ਼ਵਰ ਸੰਘਾ, ਰੂਬੀ ਸਹੋਤਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਗੁਰਬਖਸ਼ ਸਿੰਘ ਮੱਲ੍ਹੀ ਨੇ ਵੀ ਆਪਣੀ ਇਸ ਮੌਕੇ ‘ਤੇ ਹਾਜ਼ਰੀ ਲਗਵਾਈ ਅਤੇ ਸੰਗਤਾਂ ਵਿਚ ਬੈਠ ਕੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਸੁਣਿਆ। ઠਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਦਿਹਾੜੇ ‘ਤੇ ਆਏ ਸਾਰੇ ਬੱਚਿਆਂ ਨੂੰ ਸਕਾਈਡੋਮ ਗਰੁੱਪ ਆਫ ਕੰਪਨੀ ਵਲੋਂ ਗਿਫ਼ਟ ਦਿੱਤੇ ਗਏ। ઠਪ੍ਰੋਗਰਾਮ ਦੇ ਅੰਤਲੇ ਪੜਾਅ ਵਿਚ ਮਾਨ ਦੇ ਗਰੁੱਪ ਵਲੋਂ ਆਪਣੇ ਢਾਡੀ ਜਥੇ ਨਾਲ ਵਾਰਾਂ ਗਾ ਕੇ ਸੰਗਤਾਂ ਨੂੰ ਚੁੱਪ ਕਰ ਕੇ ਬੈਠਣ ਲਈ ਮਜਬੂਰ ਕਰ ਦਿਤਾ ਅਤੇ ਸੰਗਤਾਂ ਨੇ ਭਰਪੂਰ ਸਲਾਹਿਆ। ઠਪ੍ਰੋਗਰਾਮ ਦੇ ਅੰਤ ਵਿਚ ਅਰਦਾਸ ਉਪਰੰਤ ਸਾਰੀ ਸੰਗਤ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਚੇਅਰਮੈਨ ਦਲਜੀਤ ਸਿੰਘ ਗੈਦੂ ਅਤੇ ਪ੍ਰਧਾਨ ਭੁਪਿੰਦਰ ਸਿੰਘ ਘਟੌੜਾ ਨੇ ਆਈ ਸਾਰੀ ਸੰਗਤ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਦੇ ਸਾਰੇ ਮੈਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਕਦਾ ਹੀ ਇਹ ਪ੍ਰੋਗਰਾਮ ਨੇਪਰੇ ਚੜ੍ਹਿਆ ਅਤੇ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਵੱਧ ਚੜ੍ਹ ਕੇ ਮਨਾਉਣ ਲਈ ਸਹਿਯੋਗ ਦੀ ਮੰਗ ਕੀਤੀ। ਪ੍ਰੋਗਰਾਮਾਂ ਦੀ ਵਧੇਰੇ ਜਾਣਕਾਰੀ ਲਈ ਦਲਜੀਤ ਸਿੰਘ ਗੈਦੂ 416-305-9878 ਅਤੇ ਭੁਪਿੰਦਰ ਸਿੰਘ ਘਟੌੜਾ 647-289-4502 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ …