ਐਨਜੀਟੀ ਨੇ ਦਿੱਲੀ ਸਰਕਾਰ ਨੂੰ ਪੁੱਛਿਆ, ਕਿਸ ਅਧਾਰ ‘ਤੇ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਓਡ ਈਵਨ ‘ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਘਿਰਦੀ ਨਜ਼ਰ ਆ ਰਹੀ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦਿੱਲੀ ਸਰਕਾਰ ਤੋਂ ਪੁੱਛਿਆ ਹੈ ਕਿ ਇਹ ਫੈਸਲਾ ਕਿਸ ਅਧਾਰ ‘ਤੇ ਲਿਆ ਹੈ। ਹੁਣ ਦਿੱਲੀ ਸਰਕਾਰ ਇਸ ‘ਤੇ ਜਵਾਬ ਦਾਖ਼ਲ ਕਰੇਗੀ। ਦਿੱਲੀ ਸਰਕਾਰ ਨੇ ਪ੍ਰਦੂਸ਼ਣ ਕੰਟਰੋਲ ਕਰਨ ਲਈ ਓਡ-ਈਵਨ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ ਤੱਕ ਪਹੁੰਚ ਚੁੱਕਿਆ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਦਿੱਲੀ ਵਾਸੀ ਬੇਹੱਦ ਖਰਾਬ ਤਰੀਕੇ ਨਾਲ ਰਹਿਣ ਤੇ ਜਿਉਣ ਲਈ ਮਜ਼ਬੂਰ ਹਨ। ਇਸ ਮਸਲੇ ‘ਤੇ ਐਨਜੀਟੀ ਨੇ ਕੇਂਦਰ ਸਰਕਾਰ ਤੋਂ ਵੀ ਜਵਾਬ ਤਲਬ ਕੀਤਾ ਹੈ। ਕੇਂਦਰੀ ਵਾਤਾਵਰਨ ਮੰਤਰੀ ਮਹੇਸ਼ ਸ਼ਰਮਾ ਨੇ ਇਸ ਨੂੰ ਤੁਗਲਕੀ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਿਨਾ ਤਿਆਰੀ ਤੋਂ ਕਦਮ ਚੁੱਕਿਆ ਹੈ ਕਿਉਂਕਿ ਲੋਕਾਂ ਲਈ ਕੋਈ ਬਦਲਵੀਂ ਸੁਵਿਧਾ ਨਹੀਂ।
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …