3.6 C
Toronto
Thursday, November 6, 2025
spot_img
Homeਪੰਜਾਬਭਗਤ ਸਿੰਘ ਨੂੰ 'ਭਾਰਤ ਰਤਨ' ਦੇਣ ਦੀ ਵਕਾਲਤ

ਭਗਤ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਵਕਾਲਤ

Bhagat Singh Nu Bharat Rattan copy copyਸੁਖਬੀਰ ਬਾਦਲ ਵੱਲੋਂ ਹੁਸੈਨੀਵਾਲਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਫ਼ਿਰੋਜ਼ਪੁਰ : ਕੌਮੀ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੇ ਕਈ ਹੋਰ ਹਸਤੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੌਮਾਂਤਰੀ ਸਰਹੱਦ ਹੁਸੈਨੀਵਾਲਾ ਵਿਖੇ ਹੋਏ ਸਮਾਰੋਹ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਤੱਕ ਕੌਮ ਦੇ ਮਹਾਨ ਸਪੂਤ ਲਈ ਭਾਰਤ ਰਤਨ ਐਵਾਰਡ ਦੇਣ ਦੀ ਗੁਹਾਰ ਲਗਾਈ ਗਈ ਹੈ ਤਾਂ ਜੋ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। ਦੇਸ਼ ਵਿੱਚ ਪੰਜਵੀਂ ਅਮਰਜੋਤੀ ਦਾ ਆਗਾਜ਼ ਕਰਦਿਆਂ ਬਾਦਲ ਨੇ ਕਿਹਾ ਕਿ ਇਹ ਜੋਤ ਜਿੱਥੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਯਾਦ ਕਰਵਾਏਗੀ, ਉਥੇ ਦੇਸ਼ ਦੇ ਪਰਵਾਨਿਆਂ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪਾਏ ਯੋਗਦਾਨ ਤੋਂ ਵੀ ਜਾਣੂ ਕਰਵਾਏਗੀ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਬਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਇਸ ਸਬੰਧੀ ਪੰਜਾਬ ਤੇ ਹਰਿਆਣਾ ਵਿਚਾਲੇ ਸਹਿਮਤੀ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਵੀ ਫੈਸਲਾ ਕਰ ਲਿਆ ਗਿਆ ਹੈ।

RELATED ARTICLES
POPULAR POSTS