-10.3 C
Toronto
Friday, December 12, 2025
spot_img
Homeਭਾਰਤਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਕੈਪਟਨ ਅਮਰਿੰਦਰ ਨੂੰ ਧੁੰਦ 'ਤੇ ਕਾਬੂ ਪਾਉਣ...

ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਕੈਪਟਨ ਅਮਰਿੰਦਰ ਨੂੰ ਧੁੰਦ ‘ਤੇ ਕਾਬੂ ਪਾਉਣ ਲਈ ਦਿੱਤੀ ਸਲਾਹ

ਕਿਹਾ, ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਦਮ ਨਾਕਾਫੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨੀ ਪੰਜਾਬ ਦੀ ਸਰਕਾਰ ਨੇ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਧੁਆਂਖੀ ਧੁੰਦ ‘ਤੇ ਕਾਬੂ ਪਾਉਣ ਲਈ ਯੋਜਨਾ ਟਵੀਟ ਕੀਤੀ ਹੈ। ਪਾਕਿਸਤਾਨੀ ਪੰਜਾਬ ਸਰਕਾਰ ਨੇ ਟਵਿੱਟਰ ‘ਤੇ ਕੈਪਟਨ ਨੂੰ ਕਿਹਾ ਹੈ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿਠਣ ਲਈ ਉਨ੍ਹਾਂ ਦੇ ਕਦਮ ਨਾਕਾਫ਼ੀ ਹਨ।
ਕੈਪਟਨ ਨੂੰ ਲਹਿੰਦਾ ਪੰਜਾਬ ਵਾਂਗ ਸਮੋਗ ਨਾਲ ਨਜਿੱਠਣ ਲਈ ਐਕਸ਼ਨ ਪਲਾਨ ਵਰਗੇ ਯਤਨ ਕਰਨੇ ਚਾਹੀਦੇ ਹਨ। ਪਾਕਿ ਪੰਜਾਬ ਸਰਕਾਰ ਨੇ ਕਿਹਾ ਕਿ ਆਪਣੇ ਲੋਕਾਂ ਲਈ ਵਾਤਾਵਰਨ ਖ਼ਤਰਾ ਬਣਿਆ ਹੋਇਆ ਹੈ। ਇਸ ‘ਤੇ ਕਾਬੂ ਪਾਉਣ ਲਈ ਤੇਜ਼ੀ ਨਾਲ ਯਤਨ ਕਰਨੇ ਚਾਹੀਦੇ ਹਨ। ਨਾਸਾ ਨੇ ਸੱਤ ਨਵੰਬਰ ਨੂੰ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ਵਿੱਚ ਪ੍ਰਦੂਸ਼ਣ ਦਾ ਅਸਰ ਸਾਫ਼ ਦਿਖਾਈ ਦੇ ਰਿਹਾ ਹੈ।

 

RELATED ARTICLES
POPULAR POSTS