Breaking News
Home / ਪੰਜਾਬ / ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾ ਕੇ ਜਥਾ ਭਾਰਤ ਵਾਪਸ ਪਰਤਿਆ

ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾ ਕੇ ਜਥਾ ਭਾਰਤ ਵਾਪਸ ਪਰਤਿਆ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦਵਾਰਾ ਨਨਕਾਣਾ ਸਾਹਿਬ ਅਤੇ ਹੋਰ ਇਤਿਹਾਸਿਕ ਅਸਥਾਨਾਂ ਦੇ ਦਰਸ਼ਨਾਂ ਲਈ ਗਿਆ ਜੱਥਾ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਭਾਰਤ ਵਾਪਿਸ ਪਰਤ ਆਇਆ ਹੈ। ਜੱਥੇ ਵਿੱਚ ਗਏ ਸ਼ਰਧਾਲੂਆਂ ਨੇ ਪਾਕਿਸਤਾਨ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਬਾਅਦ ਆਪਣੇ ਮਨ ਦੀ ਖੁਸ਼ੀ ਦਾ ਇਜ਼ਹਾਰ ਕੀਤਾ।ઠਇੱਕ ਅੰਦਾਜ਼ੇ ਮੁਤਾਬਕ ਤਕਰੀਬਨ 3 ਕੁ ਹਜ਼ਾਰ ਸਿੱਖ ਵੱਖ-ਵੱਖ ਜੱਥਿਆਂ ਰਾਹੀਂ ਨਨਕਾਣਾ ਸਾਹਿਬ ਪਹੁੰਚੇ ਸਨ। ਇਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਤਕਰੀਬਨ 900 ਸਿੱਖਾਂ ਨੇ ਵੀਜ਼ੇ ਹਾਸਲ ਕੀਤੇ ਸਨ। ਅੱਜ ਸਵੇਰੇ 11 ਵਜੇ ਦੇ ਕਰੀਬ ਪਹਿਲੀ ਵਿਸ਼ੇਸ਼ ਰੇਲ ਗੱਡੀ ਪਾਕਿਸਤਾਨ ਦੇ ਵਾਘਾ ਰੇਲਵੇ ਸਟੇਸ਼ਨ ਤੋਂ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਅਟਾਰੀ ਰੇਲਵੇ ਸਟੇਸ਼ਨ ਪੁੱਜੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …