11.9 C
Toronto
Thursday, October 15, 2026
spot_img
Homeਪੰਜਾਬਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ

ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ

ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀਪ੍ਰਚਾਰ ਦੀਆਂ ਸੀਡੀਜ਼ ਕੀਤੀਆਂ ਤਲਬ

ਅੰਮ੍ਰਿਤਸਰ/ਬਿਊਰੋ ਨਿਊਜ਼

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਵਿੱਚ ਕੋਈ ਵੀ ਗ਼ਲਤੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਮੂਹ ਕਥਾ-ਵਾਚਕਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ ਤੇ ਕਵੀਸ਼ਰ ਸਾਹਿਬਾਨ ਨੂੰ ਹਦਾਇਤ ਕੀਤੀ ਗਈ ਸੀ ਕਿ ਸਟੇਜ ਉਪਰ ਕੋਈ ਵੀ ਅਜਿਹੀ ਗੱਲ ਨਾ ਕੀਤੀ ਜਾਵੇ ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਗੁਰ-ਇਤਿਹਾਸ ਤੇ ਗੁਰੂ ਸਾਹਿਬਾਨ ਪ੍ਰਤੀ ਸ਼ਬਦਾਂ ਨੂੰ ਤੋੜ-ਮਰੋੜ ਕੇ ਕੋਈ ਵੀ ਗੱਲ ਨਾ ਕੀਤੀ ਜਾਵੇ। ਪਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਗੁਰ-ਇਤਿਹਾਸ ਸਬੰਧੀ ਸਟੇਜਾਂ ਉਪਰ ਜੋ ਪ੍ਰਚਾਰ ਕੀਤਾ ਗਿਆ, ਉਸ ਉਪਰ ਸੰਗਤਾਂ ਨੇ ਕਾਫੀ ਇਤਰਾਜ਼ ਕੀਤਾ ਹੈ। ਇਸ ਕਰਕੇ ਉਸ ਵੱਲੋਂ ਆਪ ਹੀ ਆਪਣਾ ਬਣਾਇਆ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।

 

 

RELATED ARTICLES
POPULAR POSTS