11.9 C
Toronto
Wednesday, October 15, 2025
spot_img
Homeਪੰਜਾਬਅਕਾਲ ਤਖਤ ਸਾਹਿਬ ਦਾ ਫੈਸਲਾ

ਅਕਾਲ ਤਖਤ ਸਾਹਿਬ ਦਾ ਫੈਸਲਾ

ਸਿੱਖ ਪੰਥ ਪਟਨਾ ਸਾਹਿਬ ‘ਚ ਮਨਾਏਗਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ ਸਿੱਖ ਪੰਥ ਵੱਲੋਂ ਸ੍ਰੀ ਪਟਨਾ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ । ਇਸਦਾ ਐਲਾਨ ਅੰਮ੍ਰਿਤਸਰ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੀਤਾ ਗਿਆ ਹੈ । ਅੰਮ੍ਰਿਤਸਰ ਵਿਖੇ ਸਿੰਘ ਸਹਿਬਾਨਾਂ ਦੀ ਹੋਈ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਕਿ ਸਮੂਹ ਸਿੱਖ ਸੰਗਤਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351 ਸਾਲਾ ਪ੍ਰਕਾਸ਼ ਪੁਰਬ 7 ਪੋਹ ਭਾਵ 25 ਦਸੰਬਰ ਨੂੰ ਹੀ ਮਨਾਉਣ । ਨਾਲ ਹੀ ਜਥੇਦਾਰ ਸਹਿਬਾਨਾਂ ਵੱਲੋਂ ਪਟਨਾ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ ਹੈ ।ઠਜਥੇਦਾਰ ਸਹਿਬਾਨਾਂ ਦੀ ਬੈਠਕ ਵਿੱਚ ਕੈਨੇਡਾ ਵਿਚ ਸਿੱਖਾਂ ਨੂੰ ਹਵਾਈ ਯਾਤਰਾ ਦੌਰਾਨ ਕਿਰਪਾਨ ਪਹਿਨਣ ਦੀ ਮਿਲੀ ਪ੍ਰਵਾਨਗੀ ਦਾ ਸਵਾਗਤ ਕੀਤਾ ਗਿਆ।

RELATED ARTICLES
POPULAR POSTS