ਜਥੇਦਾਰ ਅਜਨਾਲਾ ਹੋਏ ਵੱਖ
ਚੰਡੀਗੜ੍ਹ/ਬਿਊਰੋ ਨਿਊਜ਼
ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਵਿਚਾਲੇ ਖੜਕ ਗਈ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲੋਂ ਤੋੜ ਵਿਛੋੜਾ ਕਰ ਲਿਆ ਹੈ। ਅਜਨਾਲਾ ਵਲੋਂ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖ ਮਸਲਿਆਂ ਸਬੰਧੀ ਮੁਤਵਾਜ਼ੀ ਜਥੇਦਾਰਾਂ ਦੀਆਂ ਹੋਣ ਵਾਲੀਆਂ ਮੀਟਿੰਗਾਂ ਵਿਚ ਹਿੱਸਾ ਨਹੀਂ ਲਵਾਂਗਾ। ਇਸ ਮੌਕੇ ਅਜਨਾਲਾ ਨੇ ਕਿਹਾ ਕਿ ਸਿੱਖ ਸੰਗਤਾਂ ਚਾਹੁਣ ਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਕਿਸੇ ਹੋਰ ਸ਼ਖ਼ਸੀਅਤ ਨੂੰ ਨਿਯੁਕਤ ਕਰ ਸਕਦੀਆਂ ਹਨ। ਜਥੇਦਾਰ ਅਜਨਾਲਾ ਵੱਲੋਂ ਜਥੇਦਾਰ ਮੰਡ ਤੇ ਦਾਦੂਵਾਲ ਤੋਂ ਕਿਨਾਰਾ ਕਰ ਲੈਣ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਪੰਥਕ ਹਲਕਿਆਂ ਵਿਚ ਹਲਚਲ ਮਚੀ ਗਈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …