Breaking News
Home / ਪੰਜਾਬ / ਕੈਪਟਨ ਵੱਲੋਂ ਪੰਜਾਬ ਨੂੰ ਅਕਾਲੀਆਂ ਤੋਂ ਮੁਕਤ ਕਰਾਉਣ ਦਾ ਹੋਕਾ

ਕੈਪਟਨ ਵੱਲੋਂ ਪੰਜਾਬ ਨੂੰ ਅਕਾਲੀਆਂ ਤੋਂ ਮੁਕਤ ਕਰਾਉਣ ਦਾ ਹੋਕਾ

Capt Amrinder in Khatkar Kalan copy copyਬੰਗਾ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਸੂਬੇ ਨੂੰ ਅਕਾਲੀਆਂ ਤੋਂ ਮੁਕਤ ਕਰਨ ਦੀ ਲੋੜ ਹੈ ਤੇ ਇਸ ਤਬਦੀਲੀ ਲਈ ਕਾਂਗਰਸ ਪਾਰਟੀ ਨੂੰ ਅੱਗੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਨੇ ਕੁਰਬਾਨੀਆਂ ਦੇ ਕੇ ਦੇਸ਼ ਨੂੰ ਗੋਰਿਆਂ ਤੋਂ ਤਾਂ ਆਜ਼ਾਦ ਕਰਾ ਲਿਆ ਪਰ ਹੁਣ ਇੱਥੇ ਮਨਮਾਨੀਆਂ ਕਰਨ ਵਾਲਿਆਂ ਤੋਂ ਆਜ਼ਾਦ ਹੋਣ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਵਿਦੇਸ਼ੀ ਬੈਂਕਾਂ ਵਿੱਚ ਖੁੱਲ੍ਹੇ ਖਾਤਿਆਂ ਪਿੱਛੇ ਕੂੜ ਪ੍ਰਚਾਰ ਤੋਂ ਬਿਨਾਂ ਕੁਝ ਵੀ ਨਹੀਂ ਹੈ। ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਵਿੱਚ ‘ਆਪ’ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਣੀਆਂ ਦੇ ਮੁੱਦੇ ‘ਤੇ ਉਹ ਸਰਕਾਰ ਦੇ ਫ਼ੈਸਲੇ ਦੇ ਨਾਲ ਹਨ। ਉਨ੍ਹਾਂ ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਗੱਠਜੋੜ ਦੇ ਕੀਤੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਬਸਪਾ ਦਾ ਸਾਰੀਆਂ ਸੀਟਾਂ ‘ਤੇ ਚੋਣ ਲੜਣ ਦਾ ਬਿਆਨ ਅਕਾਲੀਆਂ ਦੀ ਮਦਦ ਕਰਨ ਦਾ ਸੰਕੇਤ ਦਿੰਦਾ ਹੈ।
ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ
ਲੁਧਿਆਣਾ : ਲੁਧਿਆਣਾ ਦੀ ਇਕ ਅਦਾਲਤ ਨੇ ਆਮਦਨ ਕਰ ਵਿਭਾਗ ਦੀ ਸ਼ਿਕਾਇਤ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ ਵਿਚ ਅਸਾਸਿਆਂ ਦੇ ਮਾਮਲੇ ਵਿਚ ਗਲਤ ਬਿਆਨੀ ਕਰਨ ‘ਤੇ ਸੰਮਨ ਜਾਰੀ ਕੀਤੇ ਹਨ। ਸੀਜੇਐਮ ਰੰਜੀਵ ਵਸ਼ਿਸ਼ਟ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਰਣਇੰਦਰ ਸਿੰਘ ਨੂੰ 26 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਧਰ ਰਣਇੰਦਰ ਸਿੰਘ ਨੇ ਮਾਮਲੇ ਤੋਂ ਅਗਿਆਨਤਾ ਪ੍ਰਗਟਾਉਂਦਿਆਂ ਨਿਆਂਪਾਲਿਕਾ ‘ਤੇ ਭਰੋਸਾ ਪ੍ਰਗਟਾਇਆ ਹੈ ਅਤੇ ਕਿਹਾ ਕਿ ਉਹ ਬੇਕਸੂਰ ਸਾਬਤ ਹੋਣਗੇ।
ਸਿਆਸੀ ਕਿੜ ਕੱਢਣ ਲਈ ਰਣਇੰਦਰ ਖ਼ਿਲਾਫ਼ ਸ਼ਿਕਾਇਤ : ਕੈਪਟਨ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਦੇ ਬੇਟੇ ਰਣਇੰਦਰ ਖਿਲਾਫ਼ ਲੁਧਿਆਣਾ ਦੀ ਅਦਾਲਤ ਵਿੱਚ ਸ਼ਿਕਾਇਤ ਦਾ ਮਾਮਲਾ ਸਿਆਸੀ ਦੁਸ਼ਮਣੀ ਦੀ ਪੁਰਾਣੀ ਮਿਸਾਲ ਕਰਾਰ ਦਿੱਤਾ ਹੈ। ઠਇਹ ਸ਼ਿਕਾਇਤ ਹਾਰ ਦਾ ਬਦਲਾ ਲੈਣ ਲਈ ਕੀਤੀ ਹੋਣ ਦਾ ਦਾਅਵਾ ਕੀਤਾ ਹੈ।
ਸ਼ਿਕਾਇਤ ‘ਤੇ ਪ੍ਰਤੀਕਿਰਿਆ ਜ਼ਹਿਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਇਕ ਵਿਵਸਥਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਉਨ੍ਹਾਂ ਦਾ ਬੇਟਾ ਇਸ ਮਾਮਲੇ ਵਿੱਚ ਨਿਆਂਇਕ ਪ੍ਰੀਕਿਰਿਆ ਪੂਰੀ ਹੋਣ ਤੋਂ ਬਾਅਦ ਸਾਫ਼ ਪਾਕਿ ਬਾਹਰ ਆ ਜਾਵੇਗਾ।  ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲੀ ਵਾਰ ਨਹੀਂ ਚੁੱਕਿਆ ਗਿਆ ਹੈ। ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਚੋਣ ਤੋਂ ਬਾਅਦ ਬੀਤੇ ਦੋ ਸਾਲਾਂ ਤੋਂ ਇਹ ਅਜਿਹਾ ਕਰ ਰਹੇ ਹਨ। ਹਰੇਕ ਵਾਰ ਇਨ੍ਹਾਂ ਨੇ ਇਹ ਕੋਸ਼ਿਸ਼ ਕੀਤੀ ਹੈ ਪਰ ਹਰ ਵਾਰ ਮੂੰਹ ਦੇ ਭਾਰ ਡਿੱਗੇ ਹਨ। ਇਕ ਵਾਰ ਫਿਰ ਤੋਂ ਇਨ੍ਹਾਂ ਦਾ ਅਜਿਹਾ ਹੀ ਹਸ਼ਰ ਹੋਵੇਗਾ।
ਸ਼ਿਕਾਇਤ ਦੇ ਸਮੇਂ ઠਜਿਸ ਤਰੀਕੇ ਨਾਲ ਇਸਦਾ ਮੀਡੀਆ ਵਿਚ ਪ੍ਰਚਾਰ ਕੀਤਾ ਗਿਆ ਹੈ, ਇਸ ਨਾਲ ਇਨ੍ਹਾਂ ਲੋਕਾਂ ਦੀ ਅਸਲੀ ਸੋਚ ਸਾਹਮਣੇ ਆ ਗਈ ਹੈ । ਇਹ ਸ਼ਿਕਾਇਤ ਨਿਆਂਇਕ ਪ੍ਰੀਕਿਰਿਆ ਵਿੱਚ ਕੋਈ ਅਧਾਰ ਨਹੀਂ ਰੱਖਦੀ ਹੈ। ਇਸ ਨੂੰ ਦਾਇਰ ਕਰਨ ਦਾ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ ਤੇ ਇਸ ਲਈ ਮੀਡੀਆ ਦਾ ਇਸਤੇਮਾਲ ਕੀਤਾ ਗਿਆ। ਚੋਣਾਂ ਦੌਰਾਨ ਭਾਰੀ ਹਾਰ ਦੇ ਬਾਵਜੂਦ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਆਪਣੀ ਨਹੀਂ ਭੁੱਲ ਨਹੀਂ ਸਕੇ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …