17 C
Toronto
Sunday, October 5, 2025
spot_img
Homeਪੰਜਾਬਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰ

ਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰ

Jagmeet Singh copy copyਆਮ ਆਦਮੀ ਪਾਰਟੀ ਨੂੰ ਦੱਸਿਆ ਨੰਬਰ ਵਨ
ਚੰਡੀਗੜ੍ਹ/ਬਿਊਰੋ ਨਿਊਜ਼
“ਪੰਜਾਬ ਦੇ ਮੌਜੂਦਾ ਮਾਹੌਲ ਮੁਤਾਬਕ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤੀਜੇ ਨੰਬਰ ‘ਤੇ ਰਹੇਗੀ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਆਪਣੀ ਹੀ ਪਾਰਟੀ ‘ਤੇ ਹਮਲਾ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੇ ਨੰਬਰ ‘ਤੇ ਆਮ ਆਦਮੀ ਪਾਰਟੀ ਰਹੇਗੀ ਤੇ ਤੀਜੇ ਨੰਬਰ ‘ਤੇ ਕਾਂਗਰਸ ਰਹੇਗੀ।
ਜਦੋਂ ਜਗਮੀਤ ਸਿੰਘ ਬਰਾੜ ਨੂੰ ਪੁੱਛਿਆ ਗਿਆ ਕਿ ਕੀ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਇਸ ਦਾ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਮੀਨੀ ਪੱਧਰ ‘ਤੇ ਕਾਂਗਰਸ ਕੰਮ ਹੀ ਨਹੀਂ ਕਰ ਰਹੀ ਹੈ। ਇਸ ਦੇ ਮੁਕਾਬਲੇ ਆਮ ਆਦਮੀ ਪਾਰਟੀ ਨੇ ਆਪਣੀਆਂ ਜੜ੍ਹਾਂ ਜਮਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਾਰ ਕਾਂਗਰਸ ਨੂੰ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਵਿਰੋਧੀ ਧਿਰ ਵਜੋਂ ਪੰਜਾਬ ਦੇ ਮਸਲਿਆਂ ਨੂੰ ਉਠਾਉਣ ਵਿਚ ਅਸਫਲ ਸਾਬਤ ਹੋਈ ਹੈ।

RELATED ARTICLES
POPULAR POSTS