-1.4 C
Toronto
Thursday, January 22, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਾਜ਼ਮਾਂ ਨੂੰ ਨਕਾਰਿਆ

ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਾਜ਼ਮਾਂ ਨੂੰ ਨਕਾਰਿਆ

ਕਿਹਾ, ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਨਹੀਂ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਦੀ ਆਲੋਚਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ ਹਰਿਆਣਾ ਦੀ ਖੱਟਰ ਸਰਕਾਰ ਨਾਲ ਗੁਪਤ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਨੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਮਨਘੜਤ ਦੱਸਦਿਆਂ ਕਿਹਾ ਕਿ ਇਨ੍ਹਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ। ਕੈਪਟਨ ਨੇ ਕਿਹਾ ਕਿ ਅਕਾਲੀ ਹੀ ਆਪਣੇ ਵਿੱਤੀ ਤੇ ਸਿਆਸੀ ਹਿੱਤਾਂ ਲਈ ਅਜਿਹੇ ਸਮਝੌਤੇ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਵੀ ਕਰਨਗੇ ਖੁੱਲ੍ਹੇ ਰੂਪ ਵਿੱਚ ਹੀ ਕਰਨਗੇ ਤੇ ਇਸ ਸਬੰਧ ਵਿੱਚ ਕੋਈ ਵੀ ਗੁਪਤ ਸਮਝੌਤਾ ਨਹੀਂ ਹੋਵੇਗਾ।

RELATED ARTICLES
POPULAR POSTS