ਦੀਵਾਲੀ ਮੌਕੇ ਤਿੰਨ ਘੰਟੇ ਪਟਾਕੇ ਚਲਾਉਣ ਦੀ ਇਜ਼ਾਜਤ ‘ਤੇ ਪ੍ਰਗਟਾਈ ਤਸੱਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਅਤੇ ਪਰਾਲੀ ਤੋਂ ਹੋ ਰਹੇ ਪ੍ਰਦੂਸ਼ਣ ‘ਤੇ ਕੇਂਦਰੀ ਵਾਤਾਵਰਣ ਮੰਤਰਾਲੇ, ਸਿਹਤ ਮੰਤਰਾਲੇ, ਖੇਤੀ ਮੰਤਰਾਲੇ, ਪੰਜਾਬ-ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਸਥਿਤ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਬਚਾਅ ਪੱਖ ਬਣਾਉਂਦੇ ਹੋਏ ਉਨ੍ਹਾਂ ਤੋਂ ਜਵਾਬ ਤਲਬ ਕੀਤਾ ਹੈ। ਹਾਈਕੋਰਟ ਨੇ ਅਗਲੀ ਸੁਣਵਾਈ ‘ਤੇ ਪ੍ਰਦੂਸ਼ਣ ਦੇ ਮੌਜੂਦਾ ਹਾਲਾਤ ਅਤੇ ਇਸ ਨਾਲ ਨਿਪਟਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਮੰਗੀ ਹੈ।
ਜਸਟਿਸ ਏ ਕੇ ਮਿੱਤਲ ਅਤੇ ਜਸਟਿਸ ਅਮਿਤ ਰਾਵਲ ਦੇ ਬੈਂਚ ਨੇ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਦੀਵਾਲੀ ਅਤੇ ਪ੍ਰਕਾਸ਼ ਪੁਰਬ ‘ਤੇ ਤਿੰਨ ਘੰਟੇ ਪਟਾਕੇ ਚਲਾਉਣ ਦੇ ਹੁਕਮ ਕਾਫ਼ੀ ਪ੍ਰਭਾਵੀ ਰਹੇ। ਪਰ ਹੁਣ ਇਹ ਮਾਮਲਾ ਇੱਥੇ ਹੀ ਖ਼ਤਮ ਨਹੀਂ ਕੀਤਾ ਜਾ ਸਕਦਾ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …