ਖਹਿਰਾ ਮਾਮਲੇ ‘ਤੇ ਕੇਜਰੀਵਾਲ ਨੇ ਚੁੱਪੀ ਵੱਟੀ : ਹਰਸਿਮਰਤ ਕੌਰ ਬਾਦਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਅੱਜ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਵੱਲੋਂ ਆਮ ਆਦਮੀ ਪਾਰਟੀ ‘ਤੇ ਖੂਬ ਸ਼ਬਦੀ ਹਮਲੇ ਕੀਤੇ ਗਏ। ਉਨ੍ਹਾਂ ਆਖਿਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਨਸ਼ਿਆਂ ਦਾ ਮੁੱਦਾ ਜੋਰ ਸ਼ੋਰ ਨਾਲ ਚੁੱਕਿਆ ਗਿਆ ਸੀ। ਪਰ ਹੁਣ ਲੋਕਾਂ ਸਾਹਮਣੇ ਆ ਗਿਆ ਹੈ ਕਿ ਆਮ ਆਦਮੀ ਪਾਰਟੀ ਦਾ ਸੁਖਪਾਲ ਸਿੰਘ ਖਹਿਰਾ ਹੀ ਨਸ਼ਿਆਂ ਦਾ ਸੌਦਾਗਰ ਹੈ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਵਾਰ ਵੀ ਸੁਖਪਾਲ ਸਿੰਘ ਦੇ ਡਰੱਗ ਤਸਕਰੀ ਮਾਮਲੇ ‘ਤੇ ਟਿੱਪਣੀ ਨਹੀਂ ਕੀਤੀ ਗਈ। ਜਿਸ ਤੋਂ ਸਾਫ ਹੈ ਕਿ ਆਮ ਆਦਮੀ ਪਾਰਟੀ ਦੋਗਲੀ ਰਾਜਨੀਤੀ ਕਰਦੀ ਹੈ।
Check Also
ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ
ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …