ਬਾਦਲਾਂ ਦੇ ਕਹਿਣ ਮੁਤਾਬਕ ਹੀ ਚੱਲਦੇ ਹਨ ਜਥੇਦਾਰ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਤੇ ਉਸ ਦੇ ਵੱਡੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਪਾਰਟੀ ਦੀ ਬਾਡੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਛਿੜੇ ਵਿਵਾਦ ਬਾਰੇ ਬੈਂਸ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਠੀਕ ਆਖਿਆ ਸੀ ਕਿ ਅਕਾਲ ਤਖ਼ਤ ਚਿਹਰੇ ਵੇਖ ਕੇ ਫੈਸਲੇ ਸੁਣਾਉਂਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਦਲਾਂ ਦੇ ਕਹੇ ਮੁਤਾਬਕ ਹੀ ਕਾਰਵਾਈ ਕਰਦੇ ਹਨ।
ਇਸ ਦੌਰਾਨ ਉਨ੍ਹਾਂ ਨਿਗਮ ਚੋਣਾਂ ਵਿੱਚ ਦੇਰੀ ਦਾ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ। ਬੈਂਸਾ ਹੋਰਾਂ ਕਿਹਾ ਕਿ ਬੇਸ਼ੱਕ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਲੁਧਿਆਣਾ ਵਿੱਚ ਆ ਕੇ ਆਪੋ-ਆਪਣੀ ਪਾਰਟੀ ਦਾ ਪ੍ਰਚਾਰ ਕਰਨਗੇ ਪਰ ਇਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਕੋਈ ਫਰਕ ਨਹੀਂ ਪੈਣ ਵਾਲਾ, ਕਿਉਂਕਿ ਲੋਕ ਉਨ੍ਹਾਂ ਦੇ ਕੰਮਾਂ ਨੂੰ ਜਾਣਦੇ ਹਨ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …