Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਨਕਾਰਿਆ

ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਨਕਾਰਿਆ

ਕਿਹਾ, ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਨਹੀਂ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਹਰਿਆਣਾ ਨਾਲ ਕੋਈ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਦੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨਾਲ ਗੁਪਤ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਇਲਜ਼ਾਮਾਂ ਨੂੰ ਮਨਘੜਤ ਦੱਸਦਿਆਂ ਕਿਹਾ ਕਿ ਇਨ੍ਹਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਹੀ ਆਪਣੇ ਵਿੱਤੀ ਤੇ ਸਿਆਸੀ ਹਿੱਤਾਂ ਲਈ ਅਜਿਹੇ ਸਮਝੌਤੇ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਵੀ ਕਰਨਗੇ ਖੁੱਲ੍ਹੇ ਰੂਪ ਵਿੱਚ ਹੀ ਕਰਨਗੇ ਤੇ ਇਸ ਸਬੰਧ ਵਿੱਚ ਕੋਈ ਵੀ ਗੁਪਤ ਸਮਝੌਤਾ ਨਹੀਂ ਹੋਵੇਗਾ।

 

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।