10.3 C
Toronto
Saturday, November 8, 2025
spot_img
Homeਭਾਰਤਅਕਾਲੀਆਂ ਤੇ ਕਾਂਗਰਸੀਆਂ ਨੇ ਕੇਜਰੀਵਾਲ ਨੂੰ ਦਿਖਾਏ ਕਾਲੇ ਝੰਡੇ

ਅਕਾਲੀਆਂ ਤੇ ਕਾਂਗਰਸੀਆਂ ਨੇ ਕੇਜਰੀਵਾਲ ਨੂੰ ਦਿਖਾਏ ਕਾਲੇ ਝੰਡੇ

ਚੰਡੀਗੜ੍ਹ : ਆਮ ਆਦਮੀ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਅਕਾਲੀ ਤੇ ਕਾਂਗਰਸੀ ਵਰਕਰਾਂ ਵਲੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਪ੍ਰਦੂਸ਼ਣ ਦੇ ਮੁੱਦੇ ‘ਤੇ ਮੁਲਾਕਾਤ ਲਈ ਆਏ ਕੇਜਰੀਵਾਲ ਜਦੋਂ ਕਾਫਲੇ ਦੇ ਨਾਲ ਹਵਾਈ ਅੱਡੇ ਤੋਂ ਬਾਹਰ ਨਿਕਲੇ ਤਾਂ ਪਹਿਲਾਂ ਹੀ ਹੱਥਾਂ ਵਿਚ ਕਾਲੇ ਬੈਨਰ ਤੇ ਝੰਡੇ ਲਏ, ਉਥੇ ਮੌਜੂਦ ਅਕਾਲੀ ਤੇ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਤੌਰ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਹੀ ਨਿਸ਼ਾਨਾ ਬਣਾਇਆ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਕੇਜਰੀਵਾਲ ਦੇ ਕਾਫਲੇ ਦੇ ਘਿਰਾਓ ਦਾ ਵੀ ਯਤਨ ਕੀਤਾ ਗਿਆ।
ਕੇਜਰੀਵਾਲ 1500 ਕਰੋੜ ਦਾ ਚੈੱਕ ਲੈ ਕੇ ਆਉਣ, ਕੈਪਟਨ ਨਾਲ ਕਰਵਾ ਦਿਆਂਗੇ ਮੀਟਿੰਗ : ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਨੂੰ ਕੋਰੀ ਸਿਆਸਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਕਿਸਾਨਾਂ ਦੇ ਮਸਲਿਆਂ ਅਤੇ ਪ੍ਰਦੂਸ਼ਣ ਨੂੰ ਲੈ ਕੇ ਗੰਭੀਰ ਹਨ ਜਾਂ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਤਾਂ ਉਹ 1500 ਕਰੋੜ ਦਾ ਚੈੱਕ ਲੈ ਕੇ ਆਉਣ ਤੁਰੰਤ ਮੀਟਿੰਗ ਕਰਵਾ ਦਿਆਂਗੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ 1500 ਕਰੋੜ ਰੁਪਏ ਦੀ ਤੁਰੰਤ ਜ਼ਰੂਰਤ ਹੈ, ਜਦਕਿ ਪੰਜਾਬ ਕੋਲ ਫ਼ੰਡਾਂ ਦੀ ਵੱਡੀ ਘਾਟ ਹੈ ਜਿਸ ਕਾਰਨ ਪੰਜਾਬ ਸੰਕਟ ਵਿਚੋਂ ਗੁਜ਼ਰ ਰਿਹਾ ਹੈ ਪਰ ਦਿੱਲੀ ਸਰਕਾਰ ਕੋਲ ਫ਼ੰਡਾਂ ਸਬੰਧੀ ਕੋਈ ਕਮੀ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮਸਲਿਆਂ ਤੇ ਸਰਵ ਪਾਰਟੀ ਬੈਠਕ ਦਾ ਪ੍ਰਬੰਧ ਕਰਕੇ ਇਤਿਹਾਸਿਕ ਕੰਮ ਕੀਤਾ ਹੈ ਪਰ ਹੋਰਨਾਂ ਪਾਰਟੀਆਂ ਦੇ ਸੰਸਦ ਮੈਂਬਰ ਇਸ ਮਸਲੇ ਦੀ ਗੰਭੀਰਤਾ ਨੂੰ ਸਮਝਣ ਦੀ ਬਜਾਏ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸਤ ਕਰੋ ਪਰ ਪਹਿਲਾਂ ਪੰਜਾਬ ਦੇ ਹਿਤ ਦੀ ਰਾਖੀ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾਣ ਤਾਂ ਚੰਗਾ ਹੋਵੇਗਾ।

RELATED ARTICLES
POPULAR POSTS