Breaking News
Home / ਭਾਰਤ / ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ

ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਵਿੱਚ 1984 ਦੇ ਸਿੱਖ ਕਤਲੇਆਮ ਸਬੰਧੀ ਕੇਸਾਂ ਵਿੱਚ ਸੁਣਵਾਈ ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਦਿੱਲੀ ਹਾਈ ਕੋਰਟ ਨੇ 11 ਜਣਿਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਕੇ ਪੁੱਛਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮੁੜ ਮੁਕੱਦਮਾ ਕਿਉਂ ਨਾ ਚਲਾਇਆ ਜਾਵੇ? ਸਾਬਕਾ ਕੌਂਸਲਰ ਬਲਵਾਨ ਖੋਖਰ ਅਤੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਸਮੇਤ 11 ਜਣਿਆਂ ਨੂੰ ਪਹਿਲਾਂ ਹੀ ਇੱਕ ਟਰਾਇਲ ਕੋਰਟ ਵੱਲੋਂ ਪੰਜ ਕੇਸਾਂ ‘ਚ ਬਰੀ ਕੀਤਾ ਜਾ ਚੁੱਕਾ ਹੈ। ਚੀਫ਼ ਜਸਟਿਸ ਦੀਪਕ ਮਿਸਰਾ ਅਤੇ ਜਸਟਿਸ ਏਐੱਮ ਖਾਨਵਿਲਕਰ ਤੇ ਡੀ ਵਾਈ ਚੰਦਰਚੂੜ ਦੇ ਬੈਂਚ ਨੇ ਯਾਦਵ ਦੀ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਅਦਾਲਤ ਹਾਈ ਕੋਰਟ ਵਿੱਚ ਸੁਣਵਾਈ ‘ਤੇ ਰੋਕ ਨਹੀਂ ਲਾਵੇਗੀ। ਹਾਈ ਕੋਰਟ ਨੇ 11 ਜਣਿਆਂ ਨੂੰ ਨੋਟਿਸ ਜਾਰੀ ਕੀਤੇ ਸਨ ਜਿਨ੍ਹਾਂ ‘ਤੇ 1 ਅਤੇ 2 ਨਵੰਬਰ 1984 ਨੂੰ ਦਿੱਲੀ ਕੈਨਟੋਨਮੈਂਟ ਏਰੀਆ ‘ਚ ਹੋਏ ਕਤਲੇਆਮ ਦੌਰਾਨ ਅਪਰਾਧਾਂ ਲਈ ਮੁਕੱਦਮਾ ਚੱਲਿਆ ਸੀ ਤੇ ਬਾਅਦ ‘ਚ ਇਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਮਹੇਂਦਰ ਯਾਦਵ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖ਼ਲ ਕਰ ਕੇ ਆਖਿਆ ਸੀ ਕਿ ਹਾਈ ਕੋਰਟ ਕੋਲ ਉਸ ਕੇਸ ‘ਚ ਮੁਕੱਦਮਾ ਮੁੜ ਚਲਾਉਣ ਲਈ ਖ਼ੁਦ ਨੋਟਿਸ ਜਾਰੀ ਕਰਨ ਦੀ ਸ਼ਕਤੀ ਨਹੀਂ ਹੈ, ਜਿਸ ‘ਚ ਉਸ ਨੂੰ ਬਰੀ ਕੀਤਾ ਜਾ ਚੁੱਕਾ ਹੈ।

 

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …