Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਜਥੇਬੰਧਕ ਢਾਂਚੇ ਦਾ ਮੁੜ ਗਠਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਰਪਰਸਤ ਐਲਾਨ ਦਿੱਤਾ ਹੈ। ਸੀਨੀਅਰ ਮੀਤ ਪ੍ਰਧਾਨਾਂ ਦੀ ਜਾਰੀ ਸੂਚੀ ਵਿਚ ਆਦੇਸ਼ ਪ੍ਰਤਾਪ ਕੈਰੋਂ ਵੀ ਹੋਰ ਮੁੱਖ ਆਗੂਆਂ ਦੇ ਨਾਲ ਇਸ ਅਹੁਦੇ ‘ਤੇ ਨਵਾਜ਼ੇ ਗਏ ਹਨ।
ਇਸੇ ਤਰ੍ਹਾਂ ਜਨਰਲ ਸਕੱਤਰਾਂ ਦੇ ਨਾਵਾਂ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ੁਮਾਰ ਹਨ। ਜਦੋਂਕਿ ਇਸ ਪਰਿਵਾਰ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਨੂੰ ਸਭ ਤੋਂ ਮਜਬੂਤ ਅਹੁਦਾ ਸਕੱਤਰ ਜਨਰਲ ਦਾ ਦਿੱਤਾ ਗਿਆ ਹੈ, ਤੇ ਨਾਲ ਹੀ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਅਹੁਦੇਦਾਰਾਂ ਦੀ ਸੂਚੀ ਵਿਚ ਅਕਾਲੀ ਦਲ ਦਾ ਵੱਡਾ ਨਾਂ ਸਿਕੰਦਰ ਸਿੰਘ ਮਲੂਕਾ ਨਹੀਂ ਲੱਭੇ, ਜਦੋਂ ਕਿ ਆਪਣੀ ਨੀਲੀ ਫਿਲਮ ਕਾਰਨ ਅਕਾਲੀ ਦਲ ਵਿਚੋਂ ਬਾਹਰ ਹੋਏ ਸੁੱਚਾ ਸਿੰਘ ਲੰਗਾਹ ਵੀ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਵਿਚ ਆਪਣੀ ਥਾਂ ਨਹੀਂ ਬਣਾ ਸਕੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਦਾ ਮੁੜ ਤੋਂ ਗਠਨ ਕਰਦਿਆਂ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ઠਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਤੋਂ ਸਰਪ੍ਰਸਤ ਹੋਣਗੇ ਅਤੇ ਪਾਰਟੀ ਦੇ ਸੀਨੀਅਰ ਆਗੂ ઠਸੁਖਦੇਵ ਸਿੰਘ ਢੀਂਡਸਾ ਦਲ ਦੇ ਸਕੱਤਰ ਜਨਰਲ ਹੋਣਗੇ।
ਬਾਦਲ ਨੇ ਦੱਸਿਆ ਕਿ ਪਾਰਟੀ ਕੋਰ ਕਮੇਟੀ ਦਾ ਗਠਨ ਕੁਝ ਸਮਾਂ ਪਹਿਲਾਂ ਕਰ ਦਿੱਤਾ ਗਿਆ ਸੀ। ਜਾਰੀ ਕੀਤੀ ਗਈ ਸੂਚੀ ਅਨੁਸਾਰ ઠਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਡਾ. ਉਪਿੰਦਰਜੀਤ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ઠਨਿਰਮਲ ਸਿੰਘ ਕਾਹਲੋਂ, ઠਜਨਮੇਜਾ ਸਿੰਘ ਸੇਖੋਂ, ઠਚਰਨਜੀਤ ਸਿੰਘ ਅਟਵਾਲ, ਸੇਵਾ ਸਿੰਘ ਸੇਖਵਾਂ, ઠਆਦੇਸ਼ ਪ੍ਰਤਾਪ ਸਿੰਘ ਕੈਰੋਂ, ਡਾ. ਦਲਜੀਤ ਸਿੰਘ ਚੀਮਾ, ઠਨਰੇਸ਼ ਗੁਜਰਾਲ ਅਤੇ ઠਸ਼ਰਨਜੀਤ ਸਿੰਘ ਢਿੱਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਜਿਹਨਾਂ ਆਗੂਆਂ ਨੂੰ ਦਲ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਵਿੱਚ ઠਰਤਨ ਸਿੰਘ ਅਜਨਾਲਾ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ, ઠਜੀਤ ਮਹਿੰਦਰ ਸਿੰਘ ਸਿੱਧੂ, ઠਮਨਜਿੰਦਰ ਸਿੰਘ ਸਿਰਸਾ, ઠਇਕਬਾਲ ਸਿੰਘ ਝੂੰਦਾ, ઠਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ ਵਡਾਲਾ, ઠਮਨਪ੍ਰੀਤ ਸਿੰਘ ਇਯਾਲੀ, ਹਰਮੀਤ ਸਿੰਘ ਸੰਧੂ, ઠਗਗਨਜੀਤ ਸਿੰਘ ਬਰਨਾਲਾ ਅਤੇ ઠਹਰਪ੍ਰੀਤ ਸਿੰਘ ਕੋਟਭਾਈ ਦੇ ਨਾਮ ਸ਼ਾਮਲ ਹਨ। ઠਬਾਦਲ ਨੇ ਕਿਹਾ ਕਿ ਜਲਦੀ ਹੀ ਪਾਰਟੀ ਦੇ ਬਾਕੀ ਜਥੇਬੰਧਕ ਢਾਂਚੇ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਦੀ ਪ੍ਰੈਸ ਕਾਨਫਰੰਸ
ਲੰਬੇ ਸਮੇਂ ਬਾਅਦ ਲਾਅ ਐਂਡ ਆਰਡਰ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਚਾਨਕ ਪੱਤਰਕਾਰਾਂ ਦੇ ਸਾਹਮਣੇ ਰੂਬਰੂ ਹੋਏ। ਕਾਹਲੀ ‘ਚ ਸੱਦੀ ਗਈ ਇਹ ਪ੍ਰੈਸ ਕਾਨਫਰੰਸ ਪੰਜਾਬ ਭਵਨ ‘ਚ ਰੱਖੀ ਗਈ ਪ੍ਰੰਤੂ ਪੰਜਾਬ ਭਵਨ ਦੇ ਬਾਹਰ ਲੱਗੀ ਸਕਿਓਰਿਟੀ ਨੂੰ ਸੂਚਿਤ ਕਰਨਾ ਹੀ ਅਧਿਕਾਰੀ ਭੁੱਲ ਗਏ। ਜਦੋਂ ਮੀਡੀਆ ਕਰਮਚਾਰੀ ਉਥੇ ਪਹੁੰਚਣੇ ਸ਼ੁਰੂ ਹੋਏ ਤਾਂ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਬਾਹਰ ਹੀ ਰੋਕ ਲਿਆ ਅਤੇ ਕਿਹਾ ਕਿ ਇਥੇ ਕੋਈ ਪ੍ਰੈਸ ਕਾਨਫਰੰਸ ਨਹੀਂ ਹੈ ਅਤੇ ਨਾ ਹੀ ਸਾਨੂੰ ਦੱਸਿਆ ਗਿਆ ਹੈ। ਇਸ ਸਾਰੇ ਮਾਮਲੇ ਨੂੰ ਲੈ ਕੇ ਕੁਝ ਮੀਡੀਆ ਕਰਮਚਾਰੀਆਂ ਦੀ ਬਹਿਸ ਵੀ ਹੋਈ ਪ੍ਰੰਤੂ ਜਦੋਂ ਇਸ ਸਬੰਧ ‘ਚ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨਾਲ ਗੱਲਬਾਤ ਹੋਈ ਅਤੇ ਫਿਰ ਇਹ ਮਾਮਲਾ ਸੁਲਝਿਆ।
ਸੰਸਦ ਮੈਂਬਰਾਂ ਦੀ ਮੀਟਿੰਗ
ਸੰਸਦ ਮੈਂਬਰਾਂ ਦੀ ਮੀਟਿੰਗ ਨੂੰ ਲੈ ਕੇ ਪਿਛਲੀ ਦਿਨੀਂ ਕੈਪਟਨ ਅਤੇ ਪ੍ਰਤਾਪ ਸਿੰਘ ਬਾਜਵਾ ‘ਚ ਠਨ ਗਈ। ਬਾਜਵਾ ਨੇ ਕਿਹਾ ਕਿ ਉਹ ਕੈਪਟਨ ਵੱਲੋਂ ਬੁਲਾਈ ਗਈ ਮੀਟਿੰਗ ‘ਚ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦਾ ਮੁੱਦਾ ਵੀ ਉਠਾਉਣਗੇ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਨ੍ਹਾਂ ਅਜਿਹੀ ਕੋਈ ਮੀਟਿੰਗ ਨਹੀਂ ਬੁਲਾਈ। ਹੁਣ ਪਤਾ ਲੱਗਿਆ ਹੈ ਕਿ ਇਹ ਮੀਟਿੰਗ 16 ਨਵੰਬਰ ਨੂੰ ਬੁਲਾਈ ਗਈ ਹੈ, ਜਿਸ ਨੂੰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਟੈਂਡ ਕਰਨਗੇ। ਇਸ ਮੀਟਿੰਗ ‘ਚ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ। ਹੁਣ ਸਵਾਲ ਇਹ ਹੈ ਕਿ ਜਦੋਂ ਮੀਟਿੰਗ ਤਹਿ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਅਜਿਹਾ ਕਿਉਂ ਕਿਹਾ ਕਿ ਸੰਸਦ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਬੁਲਾਈ ਗਈ। ਇਸ ਤੋਂ ਇਹ ਲਗਦਾ ਹੈ ਕਿ ਪਾਰਟੀ ‘ਚ ਸਭ ਠੀਕ ਨਹੀਂ ਹੈ। ਇਕ ਵੱਡਾ ਸਵਾਲ ਇਹ ਹੈ ਕਿ ਕੀ ਸੰਸਦ ਮੈਂਬਰ ਬ੍ਰਹਮ ਮਹਿੰਦਰਾ ਦੀ ਅਗਵਾਈ ‘ਚ ਹੋਣ ਵਾਲੀ ਮੀਟਿੰਗ ‘ਚ ਆਉਣਗੇ। ਇਹ ਮੀਟਿੰਗ ਕਿਸਾਨਾਂ ਦੇ ਕਰਜ਼ੇ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਦੇ ਲਈ ਸੰਸਦ ਮੈਂਬਰਾਂ ਨੂੰ ਤਿਆਰ ਕਰਨ ਦੇ ਬਾਰੇ ‘ਚ ਹੈ।
ਕੰਮ ਦਾ ਸਿਹਰਾ
ਪੰਜਾਬ ‘ਚ ਵੱਖ-ਵੱਖ ਹਿੰਦੂ ਆਗੂਆਂ ਦੀਆਂ ਅੱਤਿਆਵਾਂ ਨਾਲ ਜੁੜੇ ਅਪਰਾਧੀਆਂ ਦੇ ਫੜੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਤੇ ਡੀਜੀਪੀ ਦੇ ਸਾਹਮਣੇ ਵੱਖ-ਵੱਖ ਪੁਲਿਸ ਅਫ਼ਸਰ ਆਪਣੇ ਨੰਬਰ ਬਣਾਉਣ ‘ਚ ਲੱਗੇ ਹੋਏ ਹਨ। ਅਪਰਾਧੀਆਂ ਨੂੰ ਫੜਨ ਦੇ ਲਈ ਆਪਣੀ ਦਾਅਵੇਦਾਰੀ ਵੀ ਜਤਾ ਰਹੇ ਹਨ। ਜਦਕਿ ਮੁੱਖ ਮੰਤਰ ਨੇ ਡੀਜੀਪੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਇਸ ਨੂੰ ਲੈ ਕੇ ਠੋਸ ਨੀਤੀ ਬਣਾ ਲਈ ਜਾਵੇ ਅਤੇ ਅਜਿਹੇ ਅਫ਼ਸਰਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇ। ਇਸ ਤੋਂ ਜਾਹਿਰ ਹੈ ਕਿ ਹੁਣ ਚਹੇਤੇ ਪੁਲਿਸ ਅਫ਼ਸਰਾਂ ਦੀ ਦਾਲ ਨਹੀਂ ਗਲ ਸਕੇਗੀ ਅਤੇ ਕੰਮ ਕਰਨ ਵਾਲੇ ਅਫ਼ਸਰਾਂ ਨੂੰ ਹੀ ਉਸਦਾ ਸਿਹਰਾ ਮਿਲੇਗਾ।
ਸੁਰੱਖਿਆ ਦੇਣੀ ਪੁਲਿਸ ਦੀ ਮਜਬੂਰੀ
ਪੰਜਾਬ ਪੁਲਿਸ ਦੇ ਲਈ ਵੱਖ-ਵੱਖ ਹਿੰਦੂ ਬਾਬਿਆਂ ਨੂੰ ਸੁਰੱਖਿਆ ਦੇਣਾ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ। ਹਿੰਦੂ ਨੇਤਾਵਾਂ ਦੇ ਕਤਲ ਦੇ ਮਾਮਲਿਆਂ ਦੇ ਹੱਲ ਤੋਂ ਬਾਅਦ ਪੁਲਿਸ ਉਨ੍ਹਾਂ ਦੀ ਸੁਰੱਖਿਆ ਨੂੰ ਰੀਵਿਊ ਕਰਨਾ ਚਾਹੁੰਦੀ ਹੈ। ਹਾਲਾਂਕਿ ਵੱਖ-ਵੱਖ ਕਥਿਤ ਹਿੰਦੂ ਬਾਬਿਆਂ ਦੇ ਖਿਲਾਫ਼ ਪੁਲਿਸ ਦੇ ਕੋਲ ਸ਼ਿਕਾਇਤਾਂ ਵੀ ਆ ਰਹੀਆਂ ਹਨ। ਜਿਨ੍ਹਾਂ ‘ਚ ਇਨ੍ਹਾਂ ਦੇ ਖਿਲਾਫ਼ ਸੰਗੀਨ ਅਰੋਪ ਲਗਾਏ ਜਾਂਦੇ ਹਨ ਪ੍ਰੰਤੂ ਸਬੂਤਾਂ ਦੀ ਘਾਟ ਦੇ ਚਲਦੇ ਪੁਲਿਸ ਕੋਈ ਐਕਸ਼ਨ ਨਹੀਂ ਲੈ ਰਹੀ। ਇਨ੍ਹਾਂ ਸ਼ਿਕਾਇਤਾਂ ਨੂੰ ਆਧਾਰ ਬਣਾ ਕੇ ਪੁਲਿਸ ਇਨ੍ਹਾਂ ਦੀ ਸੁਰੱਖਿਆ ਦ੍ਰਿੜ੍ਹਤਾ ਨਾਲ ਕਰਦੀ ਹੈ ਪ੍ਰੰਤੂ ਰਾਜਨੀਤਿਕ ਦਬਾਅ ਦੇ ਚਲਦੇ ਅਜਿਹਾ ਨਹੀਂ ਕਰ ਰਹੀ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …