ਚੰਡੀਗੜ੍ਹ : ਸੁੱਚਾ ਸਿੰਘ ਲੰਗਾਹ ਤੇ ਐਸ.ਪੀ. ਸਲਵਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਚਰਚਾ ਵਿਚ ਹਨ। ਉਹ ਬੇਸ਼ੱਕ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਜਾਂ ਫਿਰ ਪਠਾਨਕੋਟ ਅੱਤਵਾਦੀ ਹਮਲੇ ਬਾਰੇ ਹੋਵੇ।ਇਸ ਤੋਂ ਇਲਾਵਾ ਸੁੱਚਾ ਸਿੰਘ ਲੰਗਾਹ ਵਿਰੁੱਧ ਇੱਕ ਅਤੇ ਐਸਪੀ ਸਲਵਿੰਦਰ ਸਿੰਘ ਵਿਰੁੱਧ ਦੋ ਬਲਾਤਕਾਰ ਦੇ ਮਾਮਲੇ ਸੁਣਵਾਈ ਅਧੀਨ ਹਨ।
ਸਲਵਿੰਦਰ ਸਿੰਘ ਵਿਰੁੱਧ ਵੱਖ-ਵੱਖ ਮਾਮਲਿਆਂ ਵਿਚ ਕੁੱਲ ਪੰਜ ਚਾਰਜਸ਼ੀਟ ਵੀ ਦਾਇਰ ਹਨ। ਅਜਿਹੇ ਕਈ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਮੇਟੀ ਬਣਾਈ ਗਈ।ਇਸ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ ਜਿਸਦੇ ਬਾਅਦ ਐਸਪੀ ਸਲਵਿੰਦਰ ਸਿੰਘ ਨੂੰ ਜਬਰੀ ਸੇਵਾ ਮੁਕਤ ਕਰਨ ਸਬੰਧੀ ਫ਼ੈਸਲਾ ਕੀਤਾ ਗਿਆ ਹੈ। ਬੇਸ਼ੱਕ ਇਸ ਤੋਂ ਪਹਿਲਾਂ ਵੀ ਕਈ ਵਾਰ ਐਸਪੀ ਸਲਵਿੰਦਰ ਸਿੰਘ ਵਿਰੁੱਧ ਕਾਰਵਾਈ ਦੀਆਂ ਗੱਲਾਂ ਚੱਲੀਆਂ ਸਨ। ਪਠਾਨਕੋਟ ਅੱਤਵਾਦੀ ਹਮਲੇ ਤੋਂ ਬਾਅਦ ਐਨਆਈਏ ਵੱਲੋਂ ਸਲਵਿੰਦਰ ਸਿੰਘ ਤੋਂ ਪੁੱਛ-ਪੜਤਾਲ ਵੀ ਕੀਤੀ ਗਈ।ਪਰ ਫਿਰ ਵੀ ਉਹ ਆਪਣੇ ਅਹੁਦੇ ‘ਤੇ ਬਣੇ ਰਹੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …