ਪਾਕਿਸਤਾਨ ਨੂੰ ਕਿਉਂ ਸੌਂਪੀ ਪਠਾਨਕੋਟ ਹਮਲੇ ਦੀ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਪਠਾਨਕੋਟ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨ ਦੀ ਜਾਂਚ ਟੀਮ ਦੇ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਨਿਸ਼ਾਨੇ ਲਗਾਏ ਹਨ। ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮੇਰੇ ਦਫਤਰ ‘ਤੇ ਸੀਬੀਆਈ ਦੇ ਛਾਪੇ ਮਰਵਾਉਂਦੇ ਰਹੇ ਅਤੇ ਪਠਾਨਕੋਟ ਹਮਲੇ ਦੀ ਜਾਂਚ ਲਈ ਪਾਕਿਸਤਾਨ ਤੋਂ ਟੀਮ ਬੁਲਾਉਂਦੇ ਹਨ।
ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਕਿ ਉਹਨਾਂ ਪਾਕਿਸਤਾਨ ਨੂੰ ਗਲੇ ਕਿਉਂ ਲਗਾਇਆ ਹੈ। ਕੀ ਉਹਨਾਂ ਨੇ ਗੇਡੇ ਟੇਕ ਦਿੱਤੇ ਹਨ। ਉਹਨਾਂ ਕਿਹਾ ਕਿ ਸਾਡੇ ਦੇਸ਼ ਦੀਆਂ ਜਾਂਚ ਏਜੰਸੀਆਂ ‘ਤੇ ਮੋਦੀ ਨੂੰ ਭਰੋਸਾ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਪਠਾਨਕੋਟ ਹਮਲਾ ਕਿਸ ਨੇ ਕੀਤਾ, ਪੂਰਾ ਦੇਸ਼ ਜਾਣਦਾ ਹੈ। ਇਹ ਹਮਲਾ ਪਾਕਿਸਤਾਨ ਨੇ ਕਰਵਾਇਆ ਹੈ। ਇਸ ਤੋਂ ਬਾਅਦ ਵੀ ਪਾਕਿ ਦੀਆਂ ਏਜੰਸੀਆਂ ਨੂੰ ਭਾਰਤ ਆਉਣ ਦਿੱਤਾ ਗਿਆ। ਉਹਨਾਂ ਕਿਹਾ ਕਿ ਪਾਕਿ ਦੀ ਆਈਐਸਆਈ ਲਗਾਤਾਰ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਕੇਜਰੀਵਾਲ ਨੇ ਇੱਥੋਂ ਤੱਕ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਾਕਿ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਕੋਈ ਸਮਝੌਤਾ ਕੀਤਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …