Breaking News
Home / ਪੰਜਾਬ / ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

ਖਹਿਰਾ ਦੀ ਪਟੀਸ਼ਨ ਹੋਈ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਖਹਿਰਾ ਵੱਲੋਂ ਫ਼ਾਜ਼ਿਲਕਾ ਅਦਾਲਤ ਵੱਲੋਂ ਉਨ੍ਹਾਂ ਵਿਰੁੱਧ ਜਾਰੀ ਕੀਤੇ ਸੰਮਨਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਸੁਖਪਾਲ ਖਹਿਰਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਇਸ ਬਾਰੇ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਹੀ ਫੈਸਲਾ ਕਰੇ।
ਖਹਿਰਾ ਨੇ ਪਿਛਲੇ ਦਿਨੀਂ ਹਾਈਕੋਰਟ ਵਿੱਚ ਫ਼ਾਜ਼ਿਲਕਾ ਅਦਾਲਤ ਵੱਲੋਂ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਲੰਘੀ 6 ਨਵੰਬਰ ਨੂੰ ਖਹਿਰਾ ਦੀ ਗ੍ਰਿਫਤਾਰੀ ‘ਤੇ ਤਾਂ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਖਹਿਰਾ ਨੇ ਅਦਾਲਤ ਵਿੱਚ ਇਹ ਕਿਹਾ ਸੀ ਕਿ ਉਸ ਵਿਰੁੱਧ ਕੋਈ ਅਦਾਲਤੀ ਕਾਰਵਾਈ ਨਹੀਂ ਬਣਦੀ। ਉੱਚ ਅਦਾਲਤ ਵੱਲੋਂ ਅੱਜ ਖਹਿਰਾ ਦੀ ਇਸ ਪਟੀਸ਼ਨ ‘ਤੇ ਫੈਸਲਾ ਸੁਣਾਉਂਦਿਆਂ ਖਹਿਰਾ ਦੀ ਮਾਮਲੇ ਦੀ ਨਜ਼ਰਸਾਨੀ ਕਰਨ ਸਬੰਧੀ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਤੇ ਫ਼ਾਜ਼ਿਲਕਾ ਅਦਾਲਤ ਨੂੰ ਕਿਹਾ ਹੈ ਕਿ ਉਹ ਬਣਦੀ ਕਾਰਵਾਈ ਕਰੇ। ਜ਼ਿਕਰਯੋਗ ਹੈ ਕਿ ਫ਼ਾਜ਼ਿਲਕਾ ਅਦਾਲਤ ਨੇ ਡਰੱਗ ਤਸਕਰੀ ਕੇਸ ਵਿੱਚ ਖਹਿਰਾ ਨੂੰ 30 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੋਇਆ ਹੈ।

Check Also

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …