Breaking News
Home / ਭਾਰਤ / ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ

ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ

ਡੀਜੀਪੀ ਨੇ ਇਸ ਨੂੰ ਦੱਸਿਆ ਵੱਡੀ ਪ੍ਰਾਪਤੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ ਲਸ਼ਕਰੇ ਤੋਇਬਾ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਤਿੰਨੋਂ ਅੱਤਵਾਦੀ ਪਾਕਿਸਤਾਨ ਦੇ ਰਹਿਣ ਵਾਲੇ ਹਨ। ਜੰਮੂ ਕਸ਼ਮੀਰ ਦੇ ਡੀਜੀਪੀ ਐਸਪੀ ਵੈਦ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ ਹੈ। ਲੰਘੇ 10 ਮਹੀਨਿਆਂ ਵਿਚ ਜੰਮੂ ਕਸ਼ਮੀਰ ਵਿਚ 190 ਅੱਤਵਾਦੀਆਂ ਨੂੰ ਮਾਰਿਆ ਗਿਆ। ਇਨ੍ਹਾਂ ਵਿਚੋਂ 110 ਵਿਦੇਸ਼ੀ ਅਤੇ 80 ਸਥਾਨਕ ਅੱਤਵਾਦੀ ਸਨ। ਇਸੇ ਦੌਰਾਨ ਕੁੱਪਵਾੜਾ ਦੇ ਗੁਜਰ ਪੱਟੀ ਵਿਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕੀਤੀ ਹੋਈ ਹੈ। ਇੱਥੇ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਹੈ।

Check Also

ਸੰਸਦ ਮੈਂਬਰਾਂ ਦੀ ਤਨਖਾਹ 24% ਵਧੀ

ਹਰ ਸੰਸਦ ਮੈਂਬਰ ਨੂੰ ਹੁਣ ਹਰ ਮਹੀਨੇ ਮਿਲਣਗੇ 1 ਲੱਖ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ …