ਸਟਾਰ ਪ੍ਰਚਾਰਕਾਂ ‘ਚ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਵੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਗੁਜਰਾਤ ਚੋਣਾਂ ਲਈ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਵੱਡਾ ਮਾਣ ਦਿੱਤਾ ਹੈ। ਪਾਰਟੀ ਨੇ ਸਿੱਧੂ ਨੂੰ ਗੁਜਰਾਤ ਚੋਣਾਂ ਲਈ ਕਾਂਗਰਸ ਦਾ ਸਟਾਰ ਚੋਣ ਪ੍ਰਚਾਰਕ ਬਣਾਇਆ ਹੈ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਉਪ-ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਇਲਾਵਾ ਕਾਂਗਰਸ ਦੀ 40 ਸਟਾਰ ਚੋਣ ਪ੍ਰਚਾਰਕਾਂ ਦੀ ਸੂਚੀ ਬਣਾਈ ਗਈ ਹੈ। ਜਿਸ ਵਿਚ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਪੰਜ ਸਾਲ ਪਹਿਲਾਂ ਜਦੋਂ ਗੁਜਰਾਤ ਵਿਚ ਚੋਣਾਂ ਹੋਈਆਂ ਸਨ ਤਾਂ ਨਵਜੋਤ ਸਿੱਧੂ ਨੇ ਨਰਿੰਦਰ ਮੋਦੀ ਲਈ ਧੂੰਆਂ ਧਾਰ ਪ੍ਰਚਾਰ ਕੀਤਾ ਸੀ ਅਤੇ ਭਾਜਪਾ ਜਿੱਤ ਵੀ ਗਈ ਸੀ। ਇਸ ਵਾਰ ਦੇਖਦੇ ਹਾਂ ਕਿ ਸਿੱਧੂ ਦਾ ਪ੍ਰਚਾਰ ਕਿੰਨਾ ਲਾਹੇਵੰਦ ਸਿੱਧ ਹੁੰਦਾ ਹੈ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …