16.8 C
Toronto
Monday, September 14, 2026
spot_img
Homeਭਾਰਤਬਰਸਲਜ਼ ਦੀ ਯਾਤਰਾ 'ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਬਰਸਲਜ਼ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ

ਬਰਸਲਜ਼ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾਅੱਤਵਾਦ ਦੇ ਖਿਲਾਫ ਇੱਕਮੁੱਠ ਹੋਵੇ ਦੁਨੀਆ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋਣ ਤੋਂ ਪਹਿਲਾਂ ਬਰਸਲਜ਼ ਵਿਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਉੱਥੇ ਦੇ ਲੋਕਾਂ ਦੀ ਮਜ਼ਬੂਤੀ ਅਤੇ ਜਜ਼ਬੇ ਦੀ ਪ੍ਰਸ਼ੰਸਾ ਕੀਤੀ । ਮੋਦੀ ਨੇ ਕਿਹਾ ਕਿ ਅੱਤਵਾਦ ਦੇ ਖਿਲਾਫ ਭਾਰਤ ਬੈਲਜੀਅਮ ਦੇ ਨਾਲ ਖੜ੍ਹਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਰਸਲਜ਼ ਵਿਚ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿਚ ਕਈ ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਬਰਸਲਜ਼ ਵਿਚ ਮੋਦੀ 13ਵੇਂ ਭਾਰਤ-ਯੂਰਪੀ ਸੰਘ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ । ਬਰਸਲਜ਼ ਤੋਂ ਮੋਦੀ ਵਾਸ਼ਿੰਗਟਨ ਲਈ ਰਵਾਨਾ ਹੋਣਗੇ ਜਿੱਥੇ ਉਹ 31 ਮਾਰਚ ਅਤੇ ਇੱਕ ਅਪ੍ਰੈਲ ਨੂੰ ਰਾਸ਼ਟਰੀ ਸੁਰੱਖਿਆ ਸਿਖਰ ਸੰਮੇਲਨ ਵਿਚ ਹਿੱਸਾ ਲੈਣਗੇ ।

RELATED ARTICLES
POPULAR POSTS