-8 C
Toronto
Wednesday, March 18, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ

ਫਾਇਰ ਬ੍ਰਿਗੇਡ ਦੇ ਮਾਰੇ ਗਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ 10-10 ਰੁਪਏ ਦੀ ਸਹਾਇਤਾ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ‘ਚ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਇਮਾਰਤ ਡਿੱਗਣ ਕਰਕੇ ਵਾਪਰੇ ਹਾਦਸੇ ਵਾਲੀ ਥਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੌਰਾ ਕੀਤਾ ਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਭਿਆਨਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਇਸ ਮੌਕੇ ਕੈਪਟਨ ਨਾਲ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ। ਫੈਕਟਰੀ ਨੂੰ ਲੱਗੀ ਅੱਗ ਬੁਝਾਉਣ ਸਮੇਂ ਜਿਹੜੇ 4 ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮੌਤ ਹੋ ਗਈ, ਉਨ੍ਹਾਂ ਦੇ ਪਰਿਵਾਰਾਂ ਨੂੰ ਕੈਪਟਨ ਅਮਰਿੰਦਰ ਨੇ 10-10 ਲੱਖ ਰੁਪਏ ਦੀ ਸਹਾਇਤਾ ਦੇਣ ਐਲਾਨ ਕੀਤਾ ਹੈ।

 

RELATED ARTICLES

POPULAR POSTS