Breaking News
Home / ਪੰਜਾਬ / ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚੀ

ਲੁਧਿਆਣਾ ‘ਚ ਫੈਕਟਰੀ ਨੂੰ ਲੱਗੀ ਅੱਗ ਦੌਰਾਨ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚੀ

ਫੈਕਟਰੀ ਮਾਲਕ ਖਿਲਾਫ ਪੁਲਿਸ ਨੇ ਮਾਮਲਾ ਕੀਤਾ ਦਰਜ
ਲੁਧਿਆਣਾ ‘ਚ ਚਾਰੇ ਪਾਸੇ ਸਹਿਮ ਦਾ ਮਾਹੌਲ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਲੰਘੇ ਕੱਲ੍ਹ ਪੌਲੀਥੀਨ ਲਿਫ਼ਾਫ਼ੇ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ ਸੀ। ਇਸ ਭਿਆਨਕ ਹਾਦਸੇ ਵਿਚੋਂ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚ ਗਈ ਹੈ। ਜਾਣਕਾਰੀ ਮੁਤਾਬਕ ਹਾਲੇ ਵੀ ਦਰਜਨ ਦੇ ਕਰੀਬ ਵਿਅਕਤੀਆਂ ਦਾ ਮਲਬੇ ਵਿੱਚ ਦੱਬੇ ਹੋਣ ਦਾ ਖ਼ਦਸ਼ਾ ਹੈ। ਮਰਨ ਵਾਲਿਆਂ ਵਿਚ 4 ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਟੈਕਸੀ ਯੂਨੀਅਨ ਦੇ ਪ੍ਰਧਾਨ ਇੰਦਰਪਾਲ ਸਿੰਘ ਤੇ ਭਾਰਤੀ ਵਾਲਮੀਕ ਧਰਮ ਸਮਾਜ ਸਭਾ ਲੁਧਿਆਣਾ ਦੇ ਪ੍ਰਧਾਨ ਲਕਸ਼ਣ ਦ੍ਰਾਵਿੜ ਦੀ ਵੀ ਇਸ ਹਾਦਸੇ ਵਿਚ ਮੌਤ ਹੋਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਫੈਕਟਰੀ ਦੇ ਮਾਲਕ ਇੰਦਰਜੀਤ ਸਿੰਘ ਗੋਲਾ ਉੱਤੇ ਧਾਰਾ 304 ਏ ਤਹਿਤ ਮਾਮਲਾ ਦਰਜ ਕੀਤਾ ਹੈ।
ਘਟਨਾ ਦਾ ਪਤਾ ਲੱਗਦੇ ਹੀ ਅੱਗ ਬੁਝਾਊ ਵਿਭਾਗ ਦੀਆਂ 20 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਜਿੱਥੇ ਚਾਰ ਘੰਟੇ ਤੱਕ ਅੱਗ ਬੁਝਾਉਣ ਦਾ ਅਪਰੇਸ਼ਨ ਜਾਰੀ ਰਿਹਾ ਜਿਸਦੇ ਬਾਅਦ ਫੈਕਟਰੀ ਦੀ ਬਿਲਡਿੰਗ ਡਿੱਗ ਪਈ ਅਤੇ ਮਲਬੇ ਹੇਠ ਆਉਣ ਕਾਰਨ 14 ਵਿਅਕਤੀਆਂ ਦੀ ਮੌਤ ਹੋ ਗਈ। ਇਸ ਘਟਨਾ ਨਾਲ ਲੁਧਿਆਣਾ ਵਿਚ ਉਦਾਸੀ ਤੇ ਖ਼ੌਫ਼ ਦਾ ਮਹੌਲ ਹੈ।

 

Check Also

ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਸਿਆ ਪੇਚ

ਕੇਂਦਰੀ ਕਮੇਟੀ ਨੇ ਦੋ-ਦੋ ਦਾਅਵੇਦਾਰਾਂ ਦੇ ਮੰਗੇ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ …