ਦਿੱਲੀ ਗੁਰਦੁਆਰਾ ਕਮੇਟੀ ਨੇ ਫਿਲਮ ‘ਤੇ ਰੋਕ ਲਗਾਉਣ ਦੀ ਕੀਤੀ ਸੀ ਮੰਗ, ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਵੇਗੀ ਇਹ ਫਿਲਮ
ਚੰਡੀਗੜ੍ਹ/ਬਿਊਰੋ ਨਿਊਜ਼
ਸੰਤਾ-ਬੰਤਾ ਫਿਲਮ ਫਿਲਹਾਲ ਰਿਲੀਜ਼ ਨਹੀਂ ਹੋਵੇਗੀ। ਦਿੱਲੀ ਹਾਈਕੋਰਟ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਾਈ ਹੋਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਸ ਫਿਲਮ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ।
ਅਦਾਲਤ ਨੇ ਇਸ ਫਿਲਮ ਨੂੰ ਦੁਬਾਰਾ ਸੈਂਸਰ ਬੋਰਡ ਕੋਲ ਭੇਜਿਆ ਹੈ ਤੇ ਇਸ ‘ਤੇ ਮੁੜ ਵਿਚਾਰ ਕਰਨ ਨੂੰ ਕਿਹਾ ਹੈ। ਹੁਣ ਸੈਂਸਰ ਬੋਰਡ ਦਾ ਜਵਾਬ ਆਉਣ ਤੋਂ ਬਾਅਦ ਅਦਾਲਤ ਇਸ ਫਿਲਮ ਦੀ ਰਿਲੀਜ਼ ਬਾਰੇ ਫੈਸਲਾ ਸੁਣਾ ਸਕਦੀ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਅਦਾਲਤ ਵਿਚ ਦਾਇਰ ਕੀਤੀ ਪਟੀਸ਼ਨ ‘ਚ ਕਿਹਾ ਹੈ ਕਿ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਗਈ ਤਾਂ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਇਹ ਫਿਲਮ ਜੇਕਰ ਰਿਲੀਜ ਹੁੰਦੀ ਹੈ ਤਾਂ ਪੂਰੀ ਦੁਨੀਆ ਵਿਚ ਰਹਿੰਦੇ ਸਿੱਖ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਨੁਕਸਾਨ ਸਾਬਤ ਹੋਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …