ਵੱਡੀ ਗਿਣਤੀ ‘ਚ ਸੰਗਤਾਂ ਨੇ ਨਗਰ ਕੀਰਤਨ ‘ਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ/ਬਿਊਰੋ ਨਿਊਜ਼
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਗੁਰੂ ਨਗਰੀ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਸਕੂਲੀ ਬੱਚਿਆਂ ਤੇ ਸੰਗਤਾਂ ਨੇ ਸ਼ਿਰਕਤ ਕੀਤੀ। ਸ਼ਾਮ ਨੂੰ ਇਹ ਨਗਰ ਕੀਰਤਨ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਥਾਂ-ਥਾਂ ਗੁਰੂ ਕੇ ਲੰਗਰ ਲਗਾਏ ਗਏ ਸਨ। ਚੇਤੇ ਰਹੇ ਕਿ ਭਲਕੇ 23 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਹੈ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …