ਸਮੱਗਲਰਾਂ ਖਿਲਾਫ ਬਣੇਗਾ ਸਖਤ ਕਾਨੂੰਨ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੈਬਨਿਟ ਦੀ ਮੀਟਿੰਗ ਵਿਚ ਸਮਗਲਿੰਗ ਨੂੰ ਰੋਕਣ ਲਈ ਐਕਸਾਈਜ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਪੰਜਾਬ ਵਿਚ ਸਮੱਗਲਰਾਂ ਖ਼ਿਲਾਫ ਕਾਨੂੰਨ ਸਖ਼ਤ ਹੋਵੇਗਾ ਤੇ 27 ਨਵੰਬਰ ਨੂੰ ਵਿਧਾਨ ਸਭਾ ਵਿਚ ਬਿੱਲ ਪਾਸ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਹੁਣ ਹਰ ਹਫਤੇ ਬੁੱਧਵਾਰ ਨੂੰ ਕੈਬਿਨਟ ਮੀਟਿੰਗ ਹੋਇਆ ਕਰੇਗੀ ਤਾਂ ਕਿ ਸਰਕਾਰ ਦੇ ਕੰਮ ਹਰ ਹਫ਼ਤੇ ਨਿਬੇੜੇ ਜਾ ਸਕਣ। ਇਸੇ ਤਰ੍ਹਾਂ ਪੰਜਾਬ ਰੂਰਲ ਡਿਵੈਲਪਮੈਂਟ ਐਕਟ ਵਿਚ ਸੋਧ ਬਾਰੇ ਬਿੱਲ ਨੂੰ ਮਨਜ਼ੂਰੀ ਮਿਲੀ ਹੈ। ਮਨਪ੍ਰੀਤ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਨੂੰ ਘਬਰਾਉਣ ਦੀ ਲੋੜ ਨਹੀਂ। ਕਿਸੇ ਵੀ ਆਂਗਨਵਾੜੀ ਵਰਕਰ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਵੇਗਾ। ਕੈਬਨਿਟ ਮੀਟਿੰਗ ਵਿਚ ਲੁਧਿਆਣਾ ਫੈਕਟਰੀ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਪ੍ਰਤੀ ਅਫਸੋਸ ਵੀ ਜ਼ਾਹਰ ਕੀਤਾ ਗਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …