24.1 C
Toronto
Saturday, July 18, 2026
spot_img
Homeਭਾਰਤਸੁਪਰੀਮ ਕੋਰਟ ਨੇ ਕਿਹਾ

ਸੁਪਰੀਮ ਕੋਰਟ ਨੇ ਕਿਹਾ

ਵਿਦੇਸ਼ਾਂ ਦੀ ਤਰਜ਼ ‘ਤੇ ਸਾਰੀਆਂ ਅਦਾਲਤਾਂ ਵਿਚ ਸੀਸੀ ਟੀਵੀ ਕੈਮਰੇ ਲਗਾਏ ਜਾਣ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਸਾਰੀਆਂ ਅਦਾਲਤਾਂ ਵਿੱਚ ਸੀਸੀ ਟੀਵੀ ਕੈਮਰੇ ਲਾਏ ਜਾਣ। ਅਦਾਲਤ ਨੇ ਕੇਂਦਰ ਸਰਕਾਰ ਤੋਂ ਰਿਪੋਰਟ ਮੰਗਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਕਾਫੀ ਪਹਿਲਾਂ ਤੋਂ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ ਤੇ ਭਾਰਤ ਵਿੱਚ ਇਸ ਕੰਮ ਵਿੱਚ ਪ੍ਰੇਸ਼ਾਨੀ ਕਿਉਂ ਹੈ। ਜਸਟਿਸ ਏ ਕੇ ਗੋਇਲ ਅਤੇ ਯੂ ਯੂ ਲਲਿਤ ਦੇ ਬੈਂਚ ਨੇ ਕਿਹਾ ਕਿ ਸੀਸੀ ਟੀਵੀ ਕੈਮਰਿਆਂ ਨਾਲ ਕੋਰਟ ਰੂਮ ਦੀ ਕਾਰਵਾਈ ਦੀ ਆਡੀਓ ਰਿਕਾਰਡਿੰਗ ਹੋਣੀ ਚਾਹੀਦੀ ਹੈ, ਪਰ ਇਨ੍ਹਾਂ ਦੀ ਫੁਟੇਜ ਆਰਟੀਆਈ ਦੇ ਘੇਰੇ ਤੋਂ ਬਾਹਰ ਰੱਖੀ ਜਾਵੇਗੀ। ਸਬੰਧਤ ਅਦਾਲਤ ਦੀ ਇਜਾਜ਼ਤ ਦੇ ਬਗੈਰ ਕੋਈ ਵੀ ਉਸ ਰਿਕਾਰਡਿੰਗ ਨੂੰ ਹਾਸਲ ਨਹੀਂ ਕਰ ਸਕੇਗਾ। ਬੈਂਚ ਨੇ ਕਿਹਾ ਕਿ ਇਹ ਕਾਰਵਾਈ ਜਨ ਹਿੱਤ ਵਿੱਚ ਹੈ।

RELATED ARTICLES
POPULAR POSTS