ਕਿਹਾ, ਪਾਰਟੀ ਨੇ ਮੌਕਾ ਦਿੱਤਾ ਤਾਂ ਉਹ ਜ਼ਰੂਰ ਚੋਣ ਲੜਨਗੇ
ਗੁਰਦਾਸਪੁਰ/ਬਿਊਰੋ ਨਿਊਜ਼
2019 ਦੀਆਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਮੁੰਬਈ ਤੋਂ ਗੁਰਦਾਸਪੁਰ ਵੱਲ ਦਾ ਰੁਖ ਕਰ ਲਿਆ ਹੈ। ਕਵਿਤਾ ਖੰਨਾ ਨੇ ਇਹ ਇੱਛਾ ਵੀ ਜ਼ਾਹਰ ਕੀਤੀ ਹੈ ਕਿ ਹੁਣ 2019 ਵਿਚ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਦੀ ਸੀਟ ਤੋਂ ਚੋਣ ਲੜਨਗੇ। ਚੇਤੇ ਕਿ ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਭਾਜਪਾ ਨੇ ਕਵਿਤਾ ਖੰਨਾ ਨੂੰ ਟਿਕਟ ਨਹੀਂ ਦਿੱਤੀ ਤੇ ਸਵਰਨ ਸਲਾਰੀਆ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ ਤੇ ਉਹ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਤੋਂ ਬਹੁਤ ਵੱਡੇ ਫਰਕ ਨਾਲ ਹਾਰ ਗਏ ਸਨ। ਪਠਾਨਕੋਟ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਵਿਤਾ ਖੰਨਾ ਨੇ ਕਿਹਾ ਜੇਕਰ ਪਾਰਟੀ ਅਗਾਮੀ ਚੋਣਾਂ ਵਿਚ ਉਨ੍ਹਾਂ ਨੂੰ ਮੌਕਾ ਦੇਵੇ ਤਾਂ ਉਹ ਚੋਣ ਜਰੂਰ ਲੜਨਗੇ। ਉਨ੍ਹਾਂ ਨੇ ਮਰਹੂਮ ਵਿਨੋਦ ਖੰਨਾ ਵੱਲੋਂ ਸ਼ੁਰੂ ਕੀਤੇ ਕਾਰਜਾਂ ਨੂੰ ਅੱਗੇ ਵਧਾਉਣ ਦੀ ਗੱਲ ਵੀ ਕਹੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …