ਹਮਲਾਵਰ ਦੀ ਪਹਿਚਾਣ ਲੈਰੀ ਰਸੇਲ ਡਾਸਨ ਵਜੋਂ ਹੋਈ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਕੈਪੀਟਲ ਬਿਲਡਿੰਗ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਉਸ ਵੇਲੇ ਹੋਈ, ਜਦੋਂ ਰਾਸ਼ਟਰਪਤੀ ਬਰਾਕ ਓਬਾਮਾ ਈਸਟਰ ਪਾਰਟੀ ਵਿੱਚ ਹਿੱਸਾ ਲੈ ਰਹੇ ਸਨ। ਇਸ ਹਮਲੇ ਵਿੱਚ ਇੱਕ ਪੁਲਿਸ ਅਫਸਰ ਤੇ ਇੱਕ ਮਹਿਲਾ ਜ਼ਖ਼ਮੀ ਹੋ ਗਈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਹਮਲਾਵਰ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਘਟਨਾ ਤੋਂ ਤੁਰੰਤ ਬਾਅਦ ਵਾਈਟ ਹਾਊਸ ਨੂੰ ਬੰਦ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਜਦੋਂ ਫਾਇਰਿੰਗ ਹੋਈ, ਉਸ ਵੇਲੇ ਵਾਈਟ ਹਾਊਸ ਵਿੱਚ ਈਸਟਰ ਪਾਰਟੀ ਚੱਲ ਰਹੀ ਸੀ। ਇਸ ਪਾਰਟੀ ਵਿੱਚ ਰਾਸ਼ਟਰਪਤੀ ਬਰਾਕ ਓਬਾਮਾ ਵੀ ਸ਼ਾਮਲ ਸਨ। ਬਾਅਦ ਵਿੱਚ ਵਾਈਟ ਹਾਊਸ ਨੂੰ ਖੋਲ੍ਹ ਦਿੱਤਾ ਗਿਆ, 66 ਸਾਲਾ ਇਸ ਵਿਅਕਤੀ ਨੇ ਕੈਪੀਟਲ ਵਿਜ਼ਟਰ ਸੈਂਟਰ ਬਾਹਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਪੁਲਿਸ ਨੇ ਦੱਸਿਆ ਕਿ ਹਮਲਾਵਰ ਅਕਸਰ ਕੈਪੀਟਲ ਆਉਂਦਾ ਸੀ। ਉਸ ਦੀ ਪਛਾਣ ਲੈਰੀ ਰਸੇਲ ਡਾਸਨ ਵਜੋਂ ਹੋਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …