ਕੇਂਦਰ ਸਰਕਾਰ ਨੂੰ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਦਾ ਤਰੀਕਾ ਦੱਸਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਭਾਜਪਾ ਤੇ ਕਾਂਗਰਸ ਵੱਲੋਂ ਕਈ ਵਾਰ ਕੀਤਾ ਜਾ ਚੁੱਕਾ ਹੈ ਪਰ ਅੱਜ ਤੱਕ ਕਾਲੀ ਸੂਚੀ ਖਤਮ ਨਹੀਂ ਕੀਤੀ ਗਈ। ਇਸੇ ਦੌਰਾਨ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈਕੋਰਟ ਵਿਚ ਇੱਕ ਪਟੀਸ਼ਨ ਪਾਈ ਗਈ ਸੀ ਜਿਸ ਵਿਚ ਕਾਲੀ ਸੂਚੀ ਦੇ ਖ਼ਾਤਮੇ ਦੀ ਮੰਗ ਕੀਤੀ ਗਈ। ਇਸ ‘ਤੇ ਸੁਣਵਾਈ ਕਰਦਿਆਂ ਮਾਨਯੋਗ ਜੱਜ ਗੀਤਾ ਮਿੱਤਲ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਅਦਾਲਤ ਵੱਲੋਂ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦਾ ਨਾਂ ਕਾਲੀ ਸੂਚੀ ਵਿਚੋਂ ਹਟਾਉਣ ਦਾ ਤਰੀਕਾ ਦੱਸਣ ਲਈ ਚਾਰ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।