Home / ਪੰਜਾਬ / ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ

ਕੈਪਟਨ ਅਮਰਿੰਦਰ ਨੇ ਭੈਣੀ ਸਾਹਿਬ ਜਾ ਕੇ ਲਿਆ ਅਸ਼ੀਰਵਾਦ

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਛੇਤੀ ਫੜਨ ਦਾ ਦਿੱਤਾ ਭਰੋਸਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਾਮਧਾਰੀ ਹੈਡਕੁਆਟਰ ਭੈਣੀ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ । ਕੈਪਟਨ ਨੇ ਨਾਮਧਾਰੀ ਦਰਬਾਰ ਦੇ ਮੁਖੀ ਠਾਕੁਰ ਉਦੈ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਤੇ ਭਰੋਸਾ ਦਿੱਤਾ ਕਿ ਮਾਤਾ ਚੰਦ ਕੌਰ ਦੇ ਕਾਤਲ ਬਹੁਤ ਜਲਦ ਸਲਾਖਾਂ ਪਿੱਛੇ ਹੋਣਗੇ।ઠ
ਠਾਕੁਰ ਉਦੈ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਹਤਯਾਬੀ ਦਾ ਅਸ਼ੀਰਵਾਦ ਦੇਣ ਦੇ ਨਾਲ-ਨਾਲ ਕਾਮਨਾ ਕੀਤੀ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਉਹ ਲਗਾਤਾਰ 10 ਸਾਲ ਸੂਬੇ ਦਾ ਕਾਰਜਭਾਰ ਸੰਭਾਲਣ ।ઠਕੈਪਟਨ ਅਮਰਿੰਦਰ ਦੀ ਇਸ ਫੇਰੀ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਐਚ.ਐਸ. ਹੰਸਪਾਲ ਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਚੀਮਾ ਵੀ ਹਾਜ਼ਰ ਸਨ ।

 

Check Also

ਅਕਾਲੀ ਤੇ ਬਸਪਾ ਵਰਕਰਾਂ ਨੇ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾਰਾਂ ਤੇ ਕੀਤਾ ਲਾਠੀਚਾਰਜ ਮੁਹਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …