Breaking News
Home / ਭਾਰਤ / ਭਾਰਤ ਦੀ ਕੇਂਦਰ ਸਰਕਾਰ ਨੂੰ ਦਿੱਲੀ ਹਾਈ ਕੋਰਟ ਦਾ ਸਿੱਧਾ ਸਵਾਲ

ਭਾਰਤ ਦੀ ਕੇਂਦਰ ਸਰਕਾਰ ਨੂੰ ਦਿੱਲੀ ਹਾਈ ਕੋਰਟ ਦਾ ਸਿੱਧਾ ਸਵਾਲ

ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਦੱਸੋ ਤਰੀਕਾ
ਨਵੀਂ ਦਿੱਲੀ : ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਭਾਜਪਾ ਤੇ ਕਾਂਗਰਸ ਵੱਲੋਂ ਕਈ ਵਾਰ ਕੀਤਾ ਜਾ ਚੁੱਕਾ ਹੈ ਪਰ ਅੱਜ ਤੱਕ ਕਾਲੀ ਸੂਚੀ ਖਤਮ ਨਹੀਂ ਕੀਤੀ ਗਈ। ਇਸੇ ਦੌਰਾਨ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈਕੋਰਟ ਵਿਚ ਇੱਕ ਪਟੀਸ਼ਨ ਪਾਈ ਗਈ ਸੀ ਜਿਸ ਵਿਚ ਕਾਲੀ ਸੂਚੀ ਦੇ ਖ਼ਾਤਮੇ ਦੀ ਮੰਗ ਕੀਤੀ ਗਈ। ਇਸ ‘ਤੇ ਸੁਣਵਾਈ ਕਰਦਿਆਂ ਮਾਨਯੋਗ ਜੱਜ ਗੀਤਾ ਮਿੱਤਲ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਅਦਾਲਤ ਵੱਲੋਂ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦਾ ਨਾਂ ਕਾਲੀ ਸੂਚੀ ਵਿਚੋਂ ਹਟਾਉਣ ਦਾ ਤਰੀਕਾ ਦੱਸਣ ਲਈ ਚਾਰ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …