2.1 C
Toronto
Friday, November 21, 2025
spot_img
Homeਭਾਰਤਦਿਆਲ ਸਿੰਘ ਕਾਲਜ ਦਾ ਨਾਂ ਬਦਲਿਆ ਜਾਣਾ ਗਲਤ : ਮਨਜਿੰਦਰ ਸਿੰਘ ਸਿਰਸਾ

ਦਿਆਲ ਸਿੰਘ ਕਾਲਜ ਦਾ ਨਾਂ ਬਦਲਿਆ ਜਾਣਾ ਗਲਤ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ/ਬਿਊਰੋ ਲਿਊਜ਼ : ਦਿੱਲੀ ਯੂਨੀਵਰਸਿਟੀ ਦੇ ਪਹਿਲੇ ਈਵਨਿੰਗ ਕਾਲਜ ਦਿਆਲ ਸਿੰਘ ਕਾਲਜ ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਮਹਾਵਿਦਿਆਲਾ’ ਰੱਖਣ ਦਾ ਭਾਜਪਾ ਗੱਠਜੋੜ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸਣੇ ਦਿੱਲੀ ਦੇ ਸਿੱਖਾਂ ਦੀ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਹੋਰ ਧਿਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਭਾਜਪਾ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਾਲਜ ਦੇ ਨਾਂ ਦੀ ਇਹ ਤਬਦੀਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਲੋੜ ਪਈ ਤਾਂ ਹਰ ਪੱਧਰ ‘ਤੇ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਨਾਂ ਦਾ ਵਿਰੋਧ ਨਹੀਂ ਹੈ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦਿਆਲ ਸਿੰਘ ਵੱਲੋਂ ਸਮਾਜ ਨੂੰ ਦਿੱਤੀ ਦੇਣ ਨੂੰ ਯਾਦ ਰੱਖਣ ਲਈ ਉਨ੍ਹਾਂ ਦੇ ਨਾਂ ਦਾ ਕਾਲਜ ਕਾਇਮ ਰਹਿਣਾ ਚਾਹੀਦਾ ਹੈ। ઠਮਾਤਾ ਬੇਅੰਤ ਕੌਰ ਐਜੂਕੇਸ਼ਨ ਤੇ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਖੁਰਾਣਾ (ਸਰਪ੍ਰਸਤ ਪੰਥਕ ਸੇਵਾ ਦਲ) ਨੇ ਕਿਹਾ ਕਿ ਸਰਕਾਰ ਘੱਟਗਿਣਤੀਆਂ ਵਿਰੋਧੀ ਨੀਤੀਆਂ ਤਹਿਤ ਕਾਲਜਾਂ, ਸੜਕਾਂ ઠਤੇ ਹੋਰ ਥਾਵਾਂ ਦੇ ਨਾਵਾਂ ਦਾ ਹਿੰਦੂਕਰਨ ਕਰਨ ‘ਤੇ ਤੁਲੀ ਹੋਈ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਵੀ ਦਿੱਲੀ ਯੂਨੀਵਰਸਿਟੀ ਦੇ ਕਾਲਜ ਤੋਂ ਸਿੱਖ ਵਿਦਵਾਨ ਦਿਆਲ ਸਿੰਘ ਮਜੀਠੀਆ ਦਾ ਨਾਂ ਖਤਮ ਕਰਨ ਦੇ ਯਤਨਾਂ ਦੀ ਸਖਤ ਨਿੰਦਾ ਕੀਤੀ।

RELATED ARTICLES
POPULAR POSTS