-1.9 C
Toronto
Thursday, December 4, 2025
spot_img
Homeਕੈਨੇਡਾਜੋਗਾ ਸਿੰਘ ਜੋਗੀ ਨਮਿਤ ਸ਼ਰਧਾਂਜਲੀ ਸਮਾਗਮ 26 ਨੂੰ

ਜੋਗਾ ਸਿੰਘ ਜੋਗੀ ਨਮਿਤ ਸ਼ਰਧਾਂਜਲੀ ਸਮਾਗਮ 26 ਨੂੰ

ਟੋਰਾਂਟੋ/ਜਸਬੀਰ ਸਿੰਘ ਬੋਪਾਰਾਏ : ਸਮੂੰਹ ਪੰਜਾਬੀ ਭਾਈਚਾਰੇ ਅਤੇ ਸਿੱਖ ਸੰਗਤਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬੀ ਅਤੇ ਸਿੱਖ ਜਗਤ ਦੀ ਮਹਾਨ ਸਖ਼ਸ਼ੀਅਤ, ਕਵੀਸ਼ਰੀ ਦੇ ਬਾਬਾ ਬੋਹੜ ਭਾਈ ਜੋਗਾ ਸਿੰਘ ਜੋਗੀ ਜੋ 9 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰੂਘਰ ਵਿਖੇ 26 ਨਵੰਬਰ ਦਿਨ ਐਤਵਾਰ ਸ਼ਾਮ 5 ਵਜੇ ਤੋਂ 8 ਵਜੇ ਤੱਕ ਹੋ ਰਹੇ ਹਨ। ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਪੰਥਕ ਬੁਲਾਰੇ ਜੋਗੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਪੰਥ ਦੀ ਮਹਾਨ ਸਖ਼ਸ਼ੀਅਤ ਭਾਈ ਜੋਗਾ ਸਿੰਘ ਜੋਗੀ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਪਰਿਵਾਰਾਂ ਸਮੇਤ ਹਾਜਰੀ ਭਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਵਧੇਰੇ ਜਾਣਕਾਰੀ ਲਈ 905-671-1662 ਜਾਂ ਅਮਰਜੀਤ ਸਿੰਘ ਰਾਏ ਨਾਲ 905-612-1313 ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS