4.3 C
Toronto
Friday, November 7, 2025
spot_img
Homeਪੰਜਾਬਹਰਵਿੰਦਰ ਸਰਨਾ ਮੁੜ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ

ਹਰਵਿੰਦਰ ਸਰਨਾ ਮੁੜ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦਾ ਕਬਜ਼ਾ ਲੈਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਅਕਾਲੀ ਦਲ ਵਿਚਾਲੇ ਆਪਸੀ ਖਿੱਚੋਤਾਣ ਦਾ ਮੁੱਦਾ ਅਤੇ ਹਾਸੋਹੀਣੀ ਸਥਿਤੀ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਪਟਨਾ ਹਾਈਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ਨਾਲ ਮੁੜ ਹਰਵਿੰਦਰ ਸਿੰਘ ਸਰਨਾ ਦੀ ਪ੍ਰਧਾਨਗੀ ਹੇਠ ਬਣੀ ਕਮੇਟੀ ਬਹਾਲ ਹੋ ਗਈ ਹੈ। ਦੂਜੇ ਪਾਸੇ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਵਾਲੀ ਧਿਰ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਜਾ ਰਹੀ ਹੈ। ਸਰਨਾ ਨੇ ਦੱਸਿਆ ਕਿ ਪਟਨਾ ਹਾਈਕੋਰਟ ਵਿੱਚ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ‘ਤੇ ਉਨ੍ਹਾਂ ਨੂੰ ਸਟੇਅ ਮਿਲ ਗਈ ਹੈ, ਜਿਸ ਨਾਲ ਮੁੜ ਉਨ੍ਹਾਂ ਦੀ ਪ੍ਰਧਾਨਗੀ ਵਾਲੀ ਕਮੇਟੀ ਬਹਾਲ ਹੋ ਗਈ ਹੈ। ਉਨ੍ਹਾਂ ਆਖਿਆ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪਹਿਲਾਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੇਠਲੀ ਅਦਾਲਤ ਦੇ ਫ਼ੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਨਗੇ ਪਰ ਹਾਈਕੋਰਟ ਵੱਲੋਂ ਕੀਤਾ ਫ਼ੈਸਲਾ ਮੈਰਿਟ ਦੇ ਆਧਾਰ ‘ਤੇ ਕੀਤਾ ਗਿਆ ਹੈ, ਜੋ ਸ਼ਲਾਘਾਯੋਗ ਹੈ।

 

RELATED ARTICLES
POPULAR POSTS